ਨਵੀਂ ਦਿੱਲੀ : ਦੇਸ਼ ਵਿਚ ਮੰਗਲਵਾਰ ਨੂੰ ਕੋਰੋਨਾ ਪੀੜਤਾਂ ਦੀ ਗਿਣਤੀ 37 ਲੱਖ ਤੋਂ ਪਾਰ ਹੋ ਗਈ ਹੈ। ਹੁਣ ਤੱਕ 37,69,524 ਲੋਕ ਇਸ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ। ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 78,357 ਨਵੇਂ ਮਾਮਲੇ ਰਿਕਾਰਡ ਕੀਤੇ ਗਏ ਹਨ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ 1045 ਕੋਰੋਨਾ ਪੀੜਤਾਂ ਦੀ ਮੌਤ ਹੋਈ ਹੈ। ਜਿਸ ਨਾਲ ਦੇਸ਼ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 66,333 ਹੋ ਗਈ ਹੈ। ਦੇਸ਼ ਵਿੱਚ ਸੰਕਰਮਣ ਦੇ ਮਾਮਲੇ ਵਧ ਕੇ 37,69,524 ਹੋ ਗਏ ਹਨ, ਜਿਨ੍ਹਾਂ ਵਿੱਚੋਂ 8,01,282 ਲੋਕ ਇਲਾਜ ਅਧੀਨ ਹਨ ਅਤੇ 29,01,909 ਲੋਕ ਇਲਾਜ ਤੋਂ ਬਾਅਦ ਇਸ ਬਿਮਾਰੀ ਤੋਂ ਠੀਕ ਹੋ ਗਏ ਹਨ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐੱਮ.ਆਰ.) ਦੁਆਰਾ ਜਾਰੀ ਅੰਕੜਿਆਂ ਅਨੁਸਾਰ 1 ਸਤੰਬਰ ਤੱਕ ਦੇਸ਼ ਭਰ ਵਿੱਚ ਕੁੱਲ 4,43,37,201 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 10,12,367 ਨਮੂਨਿਆਂ ਦਾ ਮੰਗਲਵਾਰ ਨੂੰ ਇੱਕ ਹੀ ਦਿਨ ਟੈਸਟ ਕੀਤਾ ਗਿਆ ਸੀ।