ਵਾਸ਼ਿੰਗਟਨ : ਭਾਰਤ ਅਤੇ ਚੀਨ ਵਿਚਾਲੇ ਤਣਾਅ ਲਗਾਤਾਰ ਜਾਰੀ ਹੈ। ਚੀਨ ਵੱਲੋਂ ਬੀਤੇ ਦਿਨੀ ਭਾਰਤ ‘ਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਦਾ ਭਾਰਤ ਨੇ ਮੂੰਹ ਤੋੜ ਜਵਾਬ ਦਿੱਤਾ ਸੀ। ਚੀਨ ਦੀ ਇਸ ਹਰਕਤ ਨੂੰ ਲੈ ਕੇ ਭਾਰਤ ਦੇ ਮਿੱਤਰ ਦੇਸ਼ ਵੀ ਕਾਫ਼ੀ ਨਿੰਦਾ ਕਰ ਰਹੇ ਹਨ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਭਾਰਤ ਚੀਨ ਸਰਹੱਦ ‘ਤੇ ਸਥਿਤੀ ਦੇ ਸ਼ਾਂਤੀਪੂਰਨ ਹੱਲ ਹੋਣ ਦੀ ਉਮੀਦ ਪ੍ਰਗਟਾਈ ਹੈ।
ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਚੀਨ ਦੀ ਇਸ ਹਰਕਤ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਮਿਊਨਿਸਟ ਪਾਰਟੀ ਆਫ ਚਾਈਨਾ ਤਾਈਵਾਨ ਤੋਂ ਲੈ ਕੇ ਹਿਮਾਲਿਆ ਤੱਕ ਸਪੱਸ਼ਟ ਤੌਰ ‘ਤੇ ਆਪਣੇ ਗੁਆਂਢੀ ਦੇਸ਼ਾਂ ਨੂੰ ਪਰੇਸ਼ਾਨ ਕਰਨ ਵਿੱਚ ਲੱਗੀ ਹੋਈ ਹੈ।
ਇਸ ਦੇ ਨਾਲ ਹੀ ਮਾਈਕ ਪੋਂਪੀਓ ਨੇ ਕਿਹਾ ਕਿ ਭਾਰਤ ਇੱਕ ਸ਼ਾਂਤੀ ਪਸੰਦ ਦੇਸ਼ ਹੈ। ਚੀਨ ਨੂੰ ਅਜਿਹੀਆਂ ਹਰਕਤਾਂ ਨਹੀਂ ਕਰਨੀਆਂ ਚਾਹੀਦੀਆਂ ਜਿਸ ਨਾਲ ਦੋਵਾਂ ਦੇਸ਼ਾਂ ਵਿੱਚ ਲਗਾਤਾਰ ਤਣਾਅ ਵਧ ਸਕੇ। ਇਸ ਦੇ ਇਲਾਵਾ ਮਾਈਕ ਪੋਂਪੀਓ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਦੋਵਾਂ ਦੇਸ਼ਾਂ ਵਿਚਾਲੇ ਵਿਵਾਦ ਸ਼ਾਂਤੀਪੂਰਵਕ ਹੱਲ ਹੋ ਜਾਵੇਗਾ।