ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਤਿਕਾਰ ਨੂੰ ਕਾਇਮ ਰੱਖਣ ਵਿਚ ਅਸਫ਼ਲ ਹੋਏ ਐਸ.ਜੀ.ਪੀ.ਸੀ. ਪ੍ਰਧਾਨ ਤੇ ਮੈਂਬਰ : ਟਿਵਾਣਾ

TeamGlobalPunjab
3 Min Read

ਫ਼ਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਆਸੀ ਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਐਸ.ਜੀ.ਪੀ.ਸੀ. ਦੇ ਮੌਜੂਦਾ ਪ੍ਰਧਾਨ, ਸਮੁੱਚੇ ਅੰਤ੍ਰਿਗ ਕਮੇਟੀ ਮੈਬਰਾਂ ਅਤੇ ਦੂਸਰੇ ਮੈਬਰਾਂ ਨੂੰ ਸਿੱਖ ਧਰਮ ਅਤੇ ਸਿੱਖ ਕੌਮ ਦੇ ਵੱਡੇਰੇ ਹਿੱਤਾ ਨੂੰ ਮੁੱਖ ਰੱਖਦੇ ਹੋਏ ਐਸ.ਜੀ.ਪੀ.ਸੀ. ਦੇ ਨਿਜ਼ਾਮ ਵਿਚ ਫੈਲੇ ਵੱਡੇ ਭ੍ਰਿਸ਼ਟਾਚਾਰ, ਘਪਲਿਆ ਅਤੇ ਗੁਰੂਘਰ ਦੇ ਪ੍ਰਬੰਧ ਵਿਚ ਆਈਆ ਵੱਡੀਆ ਖਾਮੀਆ ਦਾ ਅੰਤ ਕਰਨ ਲਈ ਸਮੁੱਚੇ ਐਸ.ਜੀ.ਪੀ.ਸੀ. ਮੈਬਰਾਂ ਨੂੰ ਤੁਰੰਤ ਅਸਤੀਫੇ ਦੇ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਅਨੁਸਾਰ ਨਵੀਆਂ ਜਰਨਲ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਹੈ।

ਟਿਵਾਣਾ ਨੇ ਕਿਹਾ ਕਿ “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਹਾਨ ਸੰਸਥਾਂ ਅਤੇ ਸਿੱਖ ਪਾਰਲੀਮੈਂਟ ਇਸ ਲਈ ਕਾਨੂੰਨੀ ਤੌਰ ਤੇ ਹੋਂਦ ਵਿਚ ਆਈ ਸੀ ਕਿ ਇਹ ਸਿੱਖ ਕੌਮ ਦੁਆਰਾ ਚੁਣੀ ਜਾਣ ਵਾਲੀ ਧਾਰਮਿਕ ਸੰਸਥਾਂ ਕੇਵਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਤਿਕਾਰ ਅਤੇ ਮਰਿਯਾਦਾਵਾਂ ਨੂੰ ਹਰ ਕੀਮਤ ਤੇ ਕਾਇਮ ਰੱਖਦੀ ਹੋਈ ਸਿੱਖ ਧਰਮ ਦਾ ਸੰਸਾਰ ਵਿਚ ਸਹੀ ਦਿਸ਼ਾ ਵੱਲ ਪ੍ਰਚਾਰ ਅਤੇ ਪ੍ਰਸਾਰ ਕਰ ਸਕੇ ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਜਦੋਂ ਐਸ.ਜੀ.ਪੀ.ਸੀ. ਦੇ ਹੈੱਡਕੁਆਰਟਰ ਸ੍ਰੀ ਅੰਮ੍ਰਿਤਸਰ ਵਿਖੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2016 ਤੋਂ ਹੀ 328 ਪਾਵਨ ਸਰੂਪ ਗਾਇਬ ਹਨ ਅਤੇ ਜਿਨ੍ਹਾਂ ਦਾ ਕੋਈ ਇਹ ਲਿਖਤੀ ਰਿਕਾਰਡ ਹੀ ਨਹੀਂ ਕਿ ਉਹ ਕਿਥੇ ਗਏ ? ਇਸ ਲਈ ਸਿੱਖ ਕੌਮ ਦੇ ਮਨਾਂ ਅਤੇ ਆਤਮਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਦੀ ਬਦੌਲਤ ਅਤੇ ਆਪਣੀਆ ਜਿ਼ੰਮੇਵਾਰੀਆਂ ਨਿਭਾਉਣ ਵਿਚ ਅਸਫ਼ਲ ਹੋ ਚੁੱਕੀ ਐਸ.ਜੀ.ਪੀ.ਸੀ. ਦੇ ਪ੍ਰਧਾਨ, ਅੰਤ੍ਰਿਗ ਕਮੇਟੀ ਮੈਂਬਰ ਅਤੇ ਸਮੁੱਚੇ ਚੁਣੇ ਹੋਏ ਐਸ.ਜੀ.ਪੀ.ਸੀ. ਮੈਬਰਾਂ ਨੂੰ ਕੋਈ ਇਖਲਾਕੀ ਹੱਕ ਨਹੀਂ ਹੈ ਕਿ ਉਹ ਸਿੱਖ ਕੌਮ ਦੀ ਪਾਰਲੀਮੈਂਟ ਐਸ.ਜੀ.ਪੀ.ਸੀ. ਦੇ ਮੈਂਬਰਾਂ ਦੇ ਅਹੁਦੇ ‘ਤੇ ਬਣੇ ਰਹਿਣ। ਉਨ੍ਹਾਂ ਨੇ ਕਿਹਾ ਕਿ ਐੱਸ.ਜੀ.ਪੀ.ਸੀ. ਦੇ ਮੌਜੂਦਾ ਪ੍ਰਧਾਨ ਅਤੇ ਅੰਤ੍ਰਿਗ ਕਮੇਟੀ ਮੈਂਬਰ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਇਸ ਮਹਾਨ ਧਾਰਮਿਕ ਸੰਸਥਾਂ ਦੀ ਨਵੀ ਚੋਣ ਕਰਵਾਉਣ ਲਈ ਰਾਹ ਪੱਧਰਾਂ ਕਰਨ।

ਉਨ੍ਹਾਂ ਇਸ ਗੰਭੀਰ ਵਿਸ਼ੇ ਤੇ ਗੱਲ ਕਰਦੇ ਹੋਏ ਕਿਹਾ ਕਿ ਜਦੋਂ ਕਿਸੇ ਸੰਗਠਨ ਸੰਸਥਾਂ ਜਾਂ ਘਰ ਦੇ ਪ੍ਰਬੰਧ ਨੂੰ ਚਲਾਉਣ ਵਾਲਾ ਹੀ ਗੈਰ ਇਖਲਾਕੀ, ਧੋਖੇ-ਫਰੇਬ ਕਰਨ ਵਾਲਾ ਇਨਸਾਨ ਹੋਵੇ ਤਾਂ ਉਸ ਸੰਸਥਾਂ ਦੇ ਬਾਕੀ ਮੈਬਰਾਂ ਅਤੇ ਪ੍ਰਬੰਧਕਾਂ ਦੇ ਦਾਗੀ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕਿਉਂਕਿ ਬੇਸ਼ੱਕ ਸਿੱਧੇ ਤੌਰ ਤੇ ਐਸ.ਜੀ.ਪੀ.ਸੀ. ਉਤੇ ਗੈਰ ਸਿਧਾਤਿਕ, ਸਿੱਖੀ ਨਿਯਮਾਂ ਅਤੇ ਅਸੂਲਾਂ ਨੂੰ ਨਿਰੰਤਰ ਪਿੱਠ ਦੇਦੇ ਆ ਰਹੇ ਪ੍ਰਕਾਸ਼ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਦਾ ਕੋਈ ਹੱਥ ਨਹੀਂ, ਪਰ ਅਸਿੱਧੇ ਤੌਰ ਤੇ ਇਸ ਮਹਾਨ ਸੰਸਥਾਂ ਦੇ ਪ੍ਰਬੰਧ ਨੂੰ ਦੋਸ਼ਪੂਰਨ ਬਣਾਉਣ ਅਤੇ ਇਸ ਵਿਚ ਵੱਡੀ ਘਪਲੇਬਾਜ਼ੀ ਨੂੰ ਉਤਸਾਹਿਤ ਕਰਨ ਲਈ ਬਾਦਲ ਅਤੇ ਬਾਦਲ ਪਰਿਵਾਰ ਸਿੱਧੇ ਤੌਰ ਤੇ ਜਿ਼ੰਮੇਵਾਰ ਹੈ।

Share This Article
Leave a Comment