ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚਾਲੇ ਡੋਨਲਡ ਟਰੰਪ ਕੈਲੀਫੋਰਨੀਆ ਦਾ ਦੌਰਾ ਕਰਨਗੇ। ਇਸ ਸਬੰਧੀ ਜਾਣਕਾਰੀ ਵ੍ਹਾਈਟ ਹਾਊਸ ਦੇ ਡਿਪਟੀ ਪ੍ਰੈਸ ਸਕੱਤਰ ਜਿਊਡ ਨੇ ਟਵੀਟ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਡੋਨਲਡ ਟਰੰਪ ਸੋਮਵਾਰ ਨੂੰ ਕੈਲੀਫੋਰਨੀਆ ਦੇ ਜੰਗਲਾਂ ਵਿੱਚ ਪਿਛਲੇ ਇੱਕ ਮਹੀਨੇ ਤੋਂ ਲੱਗੀ ਅੱਗ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣਗੇ।
🚨🚨🚨President @realDonaldTrump will visit California on Monday where he will be briefed on the state’s wildfires | h/t @FOXLA | https://t.co/SNx0unGiZU
— Judd Deere (@JuddPDeere45) September 12, 2020
ਕੈਲੀਫੋਰਨੀਆ ਦੇ ਗਵਰਨਰ ਗਾਵਿਨ ਨਿਊਜੋਮ ਨੇ ਹਾਲ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਅਸੀ ਅਜਿਹੀ ਅੱਗ ਦਾ ਅਨੁਭਵ ਕਰ ਰਹੇ ਹਾਂ, ਜਿਸਨੂੰ ਅਸੀਂ ਕਈ ਸਾਲਾਂ ਤੱਕ ਨਹੀਂ ਵੇਖਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾਉਣ ਲਈ ਦੂੱਜੇ ਰਾਜਾਂ ਤੋਂ ਮਦਦ ਲਈ ਜਾ ਰਹੀ ਹੈ। ਦਮਕਲ ਦੀਆਂ 375 ਗੱਡੀਆਂ ਰਾਜ ਦੇ ਬਾਹਰ ਤੋਂ ਮੰਗਵਾਈਆਂ ਗਈਆਂ ਹਨ, ਉਨ੍ਹਾਂ ਕਿਹਾ ਕਿ ਅੱਗ ਦੇ ਚਲਦੇ ਰਾਜ ਵਿੱਚ ਐਮਰਜੈਂਸੀ ਲਾਗੂ ਹੈ।