ਹੁਸ਼ਿਆਰਪੁਰ : ਮੁਕੇਰੀਆਂ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਸੁਲੱਖਣ ਜੱਗੀ ‘ਤੇ ਅਣਪਛਾਤਿਆਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਵਾਰਦਾਤ ਨੂੰ ਅੰਜਾਮ ਤਿੰਨ ਅਣਪਛਾਤਿਆਂ ਵੱਲੋਂ ਦਿੱਤਾ ਗਿਆ, ਹਮਲਾ ਕਰਨ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਹੋਏ ਸੁਲੱਖਣ ਜੱਗੀ ਨੂੰ ਮੁਕੇਰੀਆਂ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਸੁਲੱਖਣ ਜੱਗੀ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ।
ਇਹ ਹਮਲਾ ਉਸ ਸਮੇਂ ਹੋਇਆ ਜਦੋਂ ਜੱਗੀ ਰਾਤ ਨੂੰ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਹੇ ਸਨ ਤਾਂ ਰਸਤੇ ਵਿੱਚ ਕੁਝ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ ਹਮਲਾਵਰਾਂ ਦੇ ਹੱਥ ਚ ਤੇਜ਼ਧਾਰ ਹਥਿਆਰ ਸਨ ਤੇ ਉਨ੍ਹਾਂ ਨੇ ਜੱਗੀ ਦੀ ਕਾਰ ਦਾ ਸ਼ੀਸ਼ਾ ਤੋੜ ਕੇ ਉਸ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ।
ਸੁਲੱਖਣ ਜੱਗੀ ਦੇ ਕਹੇ ਮੁਤਾਬਕ ਮੁਕੇਰੀਆਂ ਵਿੱਚ ਨਾਜਾਇਜ਼ ਮਾਈਨਿੰਗ ਹੋ ਰਹੀ ਹੈ ਅਤੇ ਉਹ ਇਸ ਗੈਰ ਕਾਨੂੰਨੀ ਮਾਈਨਿੰਗ ਦੇ ਖਿਲਾਫ ਲਗਾਤਾਰ ਆਵਾਜ਼ ਉਠਾਉਂਦੇ ਰਹੇ ਹਨ, ਜਿਸ ਦਾ ਨਤੀਜਾ ਸਾਰਿਆਂ ਦੇ ਸਾਹਮਣੇ ਦੇਖਣ ਨੂੰ ਮਿਲ ਰਿਹਾ ਹੈ। ਜੱਗੀ ਸੁਲੱਖਣ ਜੱਗੀ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ‘ਤੇ ਹੋਏ ਹਮਲਾ ਇੱਕ ਸੋਚੀ ਸਮਝੀ ਸਾਜਿਸ਼ ਹੈ ਅਤੇ ਇਸ ਨੂੰ ਅੰਜਾਮ ਭੂ ਮਾਫੀਆ ਅਤੇ ਮਾਈਨਿੰਗ ਮਾਫੀਆ ਵੱਲੋਂ ਦਿੱਤਾ ਗਿਆ ਹੈ।