ਨਵੀਂ ਦਿੱਲੀ : ਪੂਰੀ ਦੁਨੀਆ ਸਮੇਤ ਭਾਰਤ ‘ਚ ਵੀ ਕੋਰੋਨਾ ਮਹਾਮਾਰੀ ਦਿਨੋਂ ਦਿਨ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਦੇਸ਼ ਦੀ ਰਾਜਧਾਨੀ ‘ਚ ਵੀ ਕੋਰੋਨਾ ਦੇ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਤੇਜ਼ੀ ਨਾਲ ਵੱਧ ਰਿਹਾ ਹੈ। ਇਸ ‘ਚ ਹੀ ਹੁਣ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਕੇ ਦਿੱਤੀ ਹੈ।
ਮਨੀਸ਼ ਸਿਸੋਦੀਆ ਨੇ ਟਵੀਟ ਕਰ ਲਿਖਿਆ, ਹਲਕਾ ਬੁਖਾਰ ਹੋਣ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਨੇ ਕੋਰੋਨਾ ਟੈਸਟ ਕਰਵਾਇਆ ਸੀ ਜਿਸਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਬਾਅਦ ਉਹ ਘਰ ‘ਚ ਹੀ ਆਈਸੋਲੇਟ ਹੋ ਗਏ ਹਨ। ਉਪ-ਮੁੱਖ ਮੰਤਰੀ ਨੇ ਕਿਹਾ ਕਿ ਫਿਲਹਾਲ ਬੁਖਾਰ ਜਾਂ ਹੋਰ ਕੋਈ ਪਰੇਸ਼ਾਨੀ ਨਹੀਂ ਹੈ। ਮੈਂ ਪੂਰੀ ਤਰ੍ਹਾਂ ਠੀਕ ਹਾਂ। ਤੁਹਾਡੇ ਸਾਰਿਆਂ ਦੀਆਂ ਦੁਆਵਾਂ ਨਾਲ ਜਲਦੀ ਹੀ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਕੰਮ ‘ਤੇ ਵਾਪਿਸ ਆਵਾਂਗਾ।
हल्का बुख़ार होने के बाद आज कोरोना टेस्ट क़राया था जिसकी रिपोर्ट पोज़िटिव आई है. मैंने स्वयं को एकांतवास में रख लिया है.
फ़िलहाल बुख़ार या अन्य कोई परेशानी नहीं है मैं पूरी तरह ठीक हूँ. आप सब की दुआओं से जल्द ही पूर्ण स्वस्थ होकर काम पर लौटूँगा.
— Manish Sisodia (@msisodia) September 14, 2020