ਸਾਬਕਾ ਸੁਪਰਵਾਈਜ਼ਰ ਦੇ ਖੁਲਾਸਿਆਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀਆਂ ਵਧੀਆਂ ਮੁਸ਼ਕਲਾਂ !

TeamGlobalPunjab
1 Min Read

ਅੰਮ੍ਰਿਤਸਰ : ‍ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸਿੱਖ ਜਥੇਬੰਦੀਆਂ ਲਗਾਤਾਰ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੀਆਂ ਹਨ। ਜਿਸ ਤਹਿਤ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਵੀ ਪਹੁੰਚ ਕੀਤੀ।

ਇਹ ਮੁਸ਼ਕਲਾਂ ਉਦੋਂ ਵਧਿਆ ਜਦੋਂ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਸਾਬਕਾ ਸੁਪਰਵਾਈਜ਼ਰ ਕੰਵਲਜੀਤ ਸਿੰਘ ਨੇ ਵੱਡਾ ਖੁਲਾਸਾ ਕੀਤਾ। ਕੰਵਲਜੀਤ ਸਿੰਘ ਨੇ ਦਾਅਵਾ ਕੀਤਾ ਕਿ ਮਈ 2016 ਵਿੱਚ 14 ਨਹੀਂ 80 ਸਰੂਪ ਨੁਕਸਾਨੇ ਗਏ ਸਨ। ਇਸ ਤੋਂ ਬਾਅਦ ਰਿਕਾਰਡ ਵਿੱਚ ਘਟੇ ਸਰੂਪ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦੇ ਕਹਿਣ ਮੁਤਾਬਕ ਹੀ ਅਗਾਂਹ ਦਿੱਤੇ। ਸ਼੍ਰੋਮਣੀ ਕਮੇਟੀ ਦੇ ਸਾਬਕਾ ਸੁਪਰਵਾਈਜਰ ਕਮਲਜੀਤ ਨੇ ਸਿੱਧੇ ਤੌਰ ‘ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ‘ਤੇ ਨਿਸ਼ਾਨੇ ਸਾਧੇ ਹਨ।

ਕੰਵਲਜੀਤ ਸਿੰਘ ਦੇ ਇਨ੍ਹਾਂ ਖੁਲਾਸਿਆਂ ਤੋਂ ਬਾਅਦ ਸਿੱਖ ਜਥੇਬੰਦੀਆਂ ਲਗਾਤਾਰ ਸ਼੍ਰੋਮਣੀ ਕਮੇਟੀ ਖ਼ਿਲਾਫ਼ ਨਿੱਤਰੀਆਂ ਹੋਈਆਂ ਹਨ ਅਤੇ ਦੋਸ਼ੀਆਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕਰ ਰਹੀਆਂ ਹਨ ।

Share this Article
Leave a comment