ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਦੇ ਕੇਸ 54 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ। ਦੇਸ਼ ਭਰ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 92,605 ਮਾਮਲੇ ਸਾਹਮਣੇ ਆਏ ਹਨ ਉੱਥੇ ਹੀ ਪਿਛਲੇ 24 ਘੰਟਿਆਂ ‘ਚ ਕੋਰੋਨਾ ਕਾਰਨ 1133 ਲੋਕਾਂ ਦੀ ਮੌਤ ਹੋਈ ਹੈ। ਪਿਛਲੇ 24 ਘੰਟਿਆਂ ਦੌਰਾਨ 94,612 ਲੋਕਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ। ਜਿਸ ਨਾਲ ਦੇਸ਼ ‘ਚ ਰਿਕਵਰੀ ਦਰ ਵੱਧ ਕੇ 79.68 ਫੀਸਦੀ ਹੋ ਗਈ ਹੈ ਉੱਥੇ ਹੀ ਦੇਸ਼ ‘ਚ ਮੌਤ ਦਰ 1.61 ਫੀਸਦੀ ਹੈ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ ਕੋਰੋਨਾ ਦੇ 92,605 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਉੱਥੇ ਹੀ 1133 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਜਿਸ ਨਾਲ ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 86,752 ਤੱਕ ਪਹੁੰਚ ਗਈ ਹੈ । ਨਵੇਂ ਮਾਮਲਿਆਂ ਨਾਲ ਦੇਸ਼ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਵਧ ਕੇ 54,00,620 ਹੋ ਗਿਆ ਹੈ। ਜਿਨ੍ਹਾਂ ਵਿੱਚੋਂ 10,10,824 ਵਿਅਕਤੀ ਇਲਾਜ ਅਧੀਨ ਹਨ ਅਤੇ 43,03,043 ਵਿਅਕਤੀ ਇਲਾਜ ਤੋਂ ਬਾਅਦ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਦੇ ਅਨੁਸਾਰ 19 ਸਤੰਬਰ ਤੱਕ ਦੇਸ਼ ‘ਚ ਕੁਲ 6,36,61,060 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਜਿਸ ‘ਚੋਂ 12,06,806 ਨਮੂਨਿਆਂ ਦੀ ਜਾਂਚ ਸ਼ਨੀਵਾਰ ਨੂੰ ਕੀਤੀ ਗਈ ਹੈ।