ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀਆਂ ਦਾਖਲਾ ਲੈਣ ਲਈ ਵੱਡੀ ਰਾਹਤ ਦਿੱਤੀ ਹੈ। ਇਨ੍ਹਾਂ ਵਿਦਿਆਰਥੀਆਂ ਕੋਲ ਜੇਕਰ ਪਿਛਲੀ ਕਲਾਸ ‘ਚੋਂ ਪਾਸ ਹੋਣ ਸਬੰਧੀ ਕੋਈ ਦਸਤਾਵੇਜ਼ ਨਹੀਂ ਹਨ ਤਾਂ ਅਜਿਹੇ ਵਿਦਿਆਰਥੀ ਜਨਮ ਸਰਟੀਫਿਕੇਟ ਜਾਂ ਆਧਾਰ ਕਾਰਡ ‘ਤੇ ਦਾਖ਼ਲੇ ਲੈ ਸਕਦੇ ਹਨ।
ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ‘ਤੇ ਦਾਖਲਾ ਸਿਰਫ਼ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਹੀ ਹੋਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਸ ਫੈਸਲੇ ਨਾਲ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ਰਾਹੀਂ ਹੀ ਵਿਦਿਆਰਥੀਆਂ ਦੀ ਫਾਈਨਲ ਸਬਮਿਸ਼ਨ ਕਰ ਦਿੱਤੀ ਜਾਵੇਗੀ।
ਹੁਕਮ ਜਾਰੀ ਕਰਦੇ ਹੋਏ ਬੋਰਡ ਨੇ ਸਾਫ ਕਰ ਦਿੱਤਾ ਹੈ ਕਿ ਜੇਕਰ ਕੋਈ ਨਿਯਮ ਤੋੜਦਾ ਹੈ, ਤਾਂ ਉਨ੍ਹਾਂ ਸਕੂਲਾਂ ਖਿਲਾਫ ਕਾਰਵਾਈ ਹੋਵੇਗੀ। ਕਿਉਂਕਿ ਕਈ ਸਕੂਲਾਂ ਵੱਲੋਂ ਕੀਤੀ ਗਈ ਸਖਤੀ ਕਾਰਨ ਵਿਦਿਆਰਥੀਆਂ ਨੂੰ ਕਾਫ਼ੀ ਮੁਸ਼ਕਿਲਾਂ ਆ ਰਹੀਆਂ ਸਨ। ਜਿਸ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੱਡੀ ਰਾਹਤ ਦਿੱਤੀ ਹੈ।