ਵਿਜੀਲੈਂਸ ਨੇ 4,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਟੀ ਪੁਲਿਸ ਥਾਣਾ ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਏ.ਐਸ.ਆਈ. ਦਵਿੰਦਰ ਕੁਮਾਰ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਦੀਪਕ ਨਖਵਾਲ ਵਾਸੀ ਕਮੇਟੀ ਬਾਜਾਰ, ਹੁਸ਼ਿਆਰਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲਾਟਰੀ ਦੀ ਦੁਕਾਨ ਉਤੇ ਕੰਮ ਕਰਦੇ ਕਰਮਚਾਰੀ ਨੂੰ ਪੁਲਿਸ ਹਿਰਾਸਤ ਵਿਚੋਂ ਰਿਹਾ ਕਰਨ ਬਦਲੇ ਉਕਤ ਏ.ਐਸ.ਆਈ ਵਲੋਂ 4,000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ।

ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Share This Article
Leave a Comment