ਕੇਂਦਰ ਸਰਕਾਰ ਵੱਲੋਂ ਹਾੜੀ ਦੇ ਸੀਜ਼ਨ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤਾ ਗਿਆ ਵਾਧਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਦ

TeamGlobalPunjab
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਹਾੜੀ ਦੇ ਆਉਂਦੇ ਸੀਜ਼ਨ ਲਈ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 50 ਰੁਪਏ ਦਾ ਵਾਧੇ ਨੂੰ ਰੱਦ ਕਰ ਦਿੱਤਾ ਹੈ। ਅਕਾਲੀ ਦਲ ਪ੍ਰਧਾਨ ਨੇ ਇਸ ਵਾਧੇ ਨੂੰ ਨਾਕਾਫੀ ਕਰਾਰ ਦਿੰਦਿਆਂ ਕਿਹਾ ਕਿ ਇਹ ਵਾਧਾ ਉਹਨਾਂ ਕਿਸਾਨਾਂ ਲਈ ਵੱਡੀ ਮਾਯੂਸੀ ਹੈ ਜੋ ਪਹਿਲਾਂ ਹੀ ਆਪਣੀ ਜਿਣਸ ਦਾ ਸਹੀ ਭਾਅ ਨਾ ਮਿਲਣ ਖਿਲਾਫ ਸੰਘਰਸ਼ ਕਰ ਰਹੇ ਹਨ।

ਸੁਖਬੀਰ ਸਿੰਘ ਬਾਦਲ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੋਰ ਜਿਣਸਾਂ ਲਈ ਐਲਾਨਿਆ ਘੱਟੋ-ਘੱਟ ਸਮਰਥਨ ਮੁੱਲ ਬੇਮਾਇਨਾ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਜਿਣਸਾਂ ਲਈ ਯਕੀਨੀ ਖਰੀਦ ਦੇ ਪ੍ਰਬੰਧ ਨਹੀਂ ਹਨ। ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਾੜ੍ਹੀ ਦੀ ਫਸਲ ‘ਚ ਕੀਤੇ ਗਏ ਵਾਧੇ ਨਾਲ ਤਾਂ ਜਿਣਸ ਦੀ ਪੈਦਾਵਾਰ ’ਤ ਹੋ ਰਿਹਾ ਵਾਧੂ ਖਰਚ ਵੀ ਪੂਰਾ ਨਹੀਂ ਹੋ ਸਕੇਗਾ।

Share This Article
Leave a Comment