ਮੁੰਬਈ : ਮਹਾਂਰਾਸ਼ਟਰ ਦੇ ਠਾਣੇ ‘ਚ ਪੈਂਦੇ ਭਿਵੰਡੀ ਵਿਖੇ ਤਿੰਨ ਮੰਜ਼ਿਲਾਂ ਇਮਾਰਤ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 20 ਹੋ ਗਈ ਹੈ। ਕੁਝ ਲੋਕਾਂ ਦਾ ਅਜੇ ਵੀ ਮਲਬੇ ਹੇਠਾਂ ਫਸੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਐੱਨ. ਡੀ. ਆਰ. ਐੱਫ. ਦੀ ਟੀਮ ਵੱਲੋਂ ਬਚਾਅ ਕਾਰਜ ਅਜੇ ਵੀ ਜਾਰੀ ਹੈ।
ਦੱਸ ਦਈਏ ਕਿ ਐਤਵਾਰ ਦੇਰ ਰਾਤ ਭਿਵੰਡੀ ਦੇ ਜਿਲਾਨੀ ਅਪਾਰਟਮੈਂਟ, ਮਕਾਨ ਨੰਬਰ 69 ਦੀ ਇਮਾਰਤ ਦਾ ਅੱਧਾ ਹਿੱਸਾ ਢਹਿ-ਢੇਰੀ ਹੋ ਗਿਆ ਸੀ। ਜਿਸ ‘ਚ 8 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 25 ਹੋਰ ਲੋਕ ਮਲਬੇ ਹੇਠਾਂ ਦੱਬ ਗਏ ਸਨ। ਤਾਜ਼ਾ ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 20 ਹੋ ਗਈ ਹੈ।