ਅੰਮ੍ਰਿਤਸਰ: ਪੰਜਾਬ ਵਿੱਚ ਖੇਤੀਬਾੜੀ ਬਿੱਲਾਂ ਦਾ ਮੁੱਦਾ ਲਗਾਤਾਰ ਵਿਵਾਦਾਂ ਵਿੱਚ ਬਣਿਆ ਹੋਇਆ ਹੈ। ਵੱਖ-ਵੱਖ ਲੀਡਰਾਂ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਵੀ ਇਨ੍ਹਾਂ ਬਿੱਲਾਂ ਖਿਲਾਫ ਆਪਣੀ ਚੁੱਪੀ ਤੋੜੀ ਹੈ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਬਰਬਾਦ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਸਰਕਾਰ ਨੇ ਐਮਐਸਪੀ ਵਧਾਉਣੀ ਤਾਂ ਕੀ ਸੀ ਉਲਟਾ ਕਾਲਾ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਡੋਬਣ ਦੀ ਕੋਸ਼ਿਸ਼ ਕੀਤੀ ਹੈ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜਿੱਥੇ ਜੀਐੱਸਟੀ ਨੇ ਵਪਾਰੀਆਂ ਦਾ ਲੱਕ ਤੋੜਿਆ ਹੈ ਉੱਥੇ ਹੀ ਹੁਣ ਇਹ ਖੇਤੀਬਾੜੀ ਬਿੱਲ ਕਾਨੂੰਨ ਕਿਸਾਨਾਂ ਨੂੰ ਮਾਰ ਦੇਣਗੇ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਾਡੇ ਅਧਿਕਾਰ ਪੂਰੀ ਤਰ੍ਹਾਂ ਨਾਲ ਖੋਹ ਲਏ ਗਏ ਹਨ। ਅਮਰੀਕਾ ਤੇ ਯੂਰਪ ਦਾ ਫੇਲ੍ਹ ਹੋਇਆ ਮਾਡਲ ਮੋਦੀ ਸਰਕਾਰ ਦੇਸ਼ ਵਿੱਚ ਲਾਗੂ ਕਰਨ ਜਾ ਰਹੀ ਹੈ।