ਚੰਡੀਗੜ੍ਹ: ਪੰਜਾਬ ਯੂਥ ਕਾਂਗਰਸ ਵੱਲੋਂ ਦਿੱਲੀ ਨੂੰ ਕੱਢੀ ਗਈ ਟਰੈਕਟਰ ਰੈਲੀ ਹਰਿਆਣਾ ਵਿੱਚ ਰੋਕ ਦਿੱਤੀ ਗਈ ਸੀ ਜਿਸ ਤੇ ਸੁਨੀਲ ਜਾਖੜ ਨੇ ਸਖ਼ਤ ਇਤਰਾਜ਼ ਜਤਾਇਆ ਹੈ।
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਟਰੈਕਟਰ ਰੈਲੀ ਰੋਕੇ ਜਾਣ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਇੱਕ ਚਿੱਠੀ ਲਿਖੀ ਹੈ ਇਸ ਵਿੱਚ ਸੁਨੀਲ ਜਾਖੜ ਨੇ ਰੋਸ ਜ਼ਾਹਰ ਕਰਦੇ ਹੋਏ ਕਿਹਾ ਕੇ ਅੰਦੋਲਨ ਕਰਨਾ ਸਾਡਾ ਕਾਨੂੰਨੀ ਹੱਕ ਹੈ। ਸੁਨੀਲ ਜਾਖੜ ਨੇ ਚਿੱਠੀ ਵਿੱਚ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਨੂੰ ਗੈਰ ਸੰਵਿਧਾਨਕ ਕਰਾਰ ਦਿੱਤਾ ਹੈ।
20 ਸਤੰਬਰ ਨੂੰ ਪੰਜਾਬ ਯੂਥ ਕਾਂਗਰਸ ਨੇ ਟਰੈਕਟਰ ਰੈਲੀ ਕੱਢੀ ਸੀ। ਹਜ਼ਾਰਾਂ ਦੀ ਗਿਣਤੀ ਵਿੱਚ ਟਰੈਕਟਰ ਲੈ ਕੇ ਯੂਥ ਕਾਂਗਰਸੀ ਦਿੱਲੀ ਵੱਲ ਨੂੰ ਕੂਚ ਕਰ ਰਹੇ ਸਨ। ਪਰ ਅੰਬਾਲਾ ਬਾਰਡਰ ਤੇ ਹੀ ਇਸ ਰੈਲੀ ਨੂੰ ਹਰਿਆਣਾ ਪੁਲਿਸ ਨੇ ਰੋਕ ਦਿੱਤਾ ਸੀ।