ਮਾਨਸਾ : ਇੱਥੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਚੱਕਾ ਜਾਮ ਕੀਤਾ ਗਿਆ ਹੈ। ਮਾਨਸਾ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਿਸਾਨਾਂ ਨੂੰ ਸਮਰਥਨ ਦੇ ਲਈ ਧਰਨੇ ਚ ਸ਼ਾਮਿਲ ਹੋਣਗੇ। ਕਿਸਾਨਾਂ ਵੱਲੋਂ ਇਹ ਧਰਨਾ ਕੈਂਚੀਆਂ ਚੌਕ ਤੇ ਦਿੱਤਾ ਜਾ ਰਿਹਾ ਹੈ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਟਰੈਕਟਰ ਤੇ ਸਵਾਰ ਹੋ ਕੇ ਧਰਨੇ ਵਿੱਚ ਜਾਣਗੇ। ਸਿੱਧੂ ਦੇ ਨਾਲ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਵੀ ਪ੍ਰਦਰਸ਼ਨ ਵੱਲ ਕੂਚ ਕਰਨਗੇ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਨੇ ਸੋਸ਼ਲ ਮੀਡੀਆ ਤੇ ਮੋਰਚਾ ਖੋਲ੍ਹਿਆ ਹੋਇਆ ਸੀ ਅਤੇ ਕਿਸਾਨਾਂ ਨੂੰ ਸਪੋਰਟ ਕਰਨ ਦਾ ਐਲਾਨ ਕੀਤਾ ਸੀ।