ਨਵਾਂਸ਼ਹਿਰ: ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਸਿਜਦਾ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਲੀਡਰਾਂ ਤੇ ਵਰਕਰਾਂ ਨੂੰ ਪੁਲਿਸ ਨੇ ਰੋਕ ਲਿਆ। ਵਿਰੋਧ ਕਰਨ ਤੋਂ ਆਮ ਆਦਮੀ ਪਾਰਟੀ ਨੂੰ ਖੜਕੜ ਕਲਾਂ ਵਿਖੇ ਭਗਤ ਸਿੰਘ ਦੀ ਸਮਾਰਕ ਅੰਦਰ ਜਾਣ ਦਿੱਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਕੋਈ ਵੀ ਸਰਕਾਰ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਨਹੀਂ ਰੋਕ ਸਕਦੀ।
ਇਸ ਦੌਰਾਨ ਹਰਪਾਲ ਚੀਮਾ ਨੇ ਖੇਤੀਬਾੜੀ ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਅਕਾਲੀ ਦਲ ਤੇ ਸਵਾਲ ਖੜ੍ਹੇ ਕੀਤੇ। ਹਰਪਾਲ ਚੀਮਾ ਨੇ ਕਿਹਾ ਕਿ ਨਾ ਤਾਂ ਅਕਾਲੀ ਦਲ ਨੇ ਅਤੇ ਨਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਬਿੱਲਾਂ ਖਿਲਾਫ ਆਪਣੀ ਮੁੱਖ ਭੂਮਿਕਾ ਨਿਭਾਈ। ਜਿਸ ਦਾ ਨਤੀਜਾ ਇਹ ਰਿਹਾ ਕਿ ਹੁਣ ਇਹ ਬਿੱਲ ਕਾਨੂੰਨ ਬਣ ਗਏ ਹਨ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਤੇ ਕ ਕਾਲੇ ਕਾਨੂੰਨ ਦੇ ਬੱਦਲ ਛਾ ਗਏ ਹਨ।
ਇਸ ਦੌਰਾਨ ਹਰਪਾਲ ਚੀਮਾ ਨੇ ਇੱਕ ਸਲਾਹ ਦਿੰਦੇ ਹੋਏ ਕਿਹਾ ਕਿ ਸਾਰੀਆਂ ਪਾਰਟੀਆਂ ਰਲ ਕੇ ਪ੍ਰਧਾਨ ਮੰਤਰੀ ਦੇ ਘਰ ਦਾ ਘਿਰਾਓ ਕਰੀਏ ਅਤੇ ਇੱਕ ਮਜ਼ਬੂਤ ਜਥੇਬੰਦੀ ਬਣ ਕੇ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਲੜਾਈ ਲੜੀਏ।