ਨਵਜੋਤ ਸਿੱਧੂ ਦੀ ਕਿਸਾਨਾਂ ਨੂੰ ਸਲਾਹ, ਲੜੋ ਚੋਣਾਂ ਤੇ ਹਿਲਾ ਦੇਵੋ ਸਰਕਾਰਾਂ

TeamGlobalPunjab
2 Min Read

ਸੰਗਰੂਰ : ਖੇਤੀਬਾੜੀ ਕਾਨੂੰਨ ਖਿਲਾਫ ਨਵਜੋਤ ਸਿੰਘ ਸਿੱਧੂ ਵੱਲੋਂ ਸੰਗਰੂਰ ‘ਚ ਵਿਸ਼ਾਲ ਰੈਲੀ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਧਰਨੇ ਪ੍ਰਦਰਸ਼ਨ ਅਤੇ ਪ੍ਰੈੱਸ ਕਾਨਫ਼ਰੰਸਾਂ ਕਰਕੇ ਕਿਸਾਨਾਂ ਦਾ ਹੱਲ ਨਹੀਂ ਨਿਕਲਣ ਵਾਲਾ। ਇਸ ਲਈ ਲੰਬੀ ਲੜਾਈ ਲੜਨ ਦੀ ਜ਼ਰੂਰਤ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਪਣੇ ਹੱਕ ਲੈਣ ਲਈ ਕਿਸਾਨ ਚੋਣ ਲੜਨ ਅਤੇ ਵੱਡੀ ਜਿੱਤ ਹਾਸਲ ਕਰਕੇ ਵਿਧਾਨ ਸਭਾ ਪਹੁੰਚਣ। ਵਿਧਾਨ ਸਭਾ ਪਹੁੰਚਣ ‘ਤੇ ਹੀ ਕਿਸਾਨ ਆਪਣੀ ਆਵਾਜ਼ ਖੁਦ ਉਠਾ ਸਕਦੇ ਹਨ।

ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ। ਪਾਰਟੀਆਂ ਤੋਂ ਉੱਪਰ ਉੱਠ ਕੇ ਮੈਂ ਕਿਸਾਨਾਂ ਲਈ ਲੜਾਈ ਲੜਾਂਗਾ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਿਆਸੀ ਲੋਕ ਪੰਜਾਬ ਦੇ ਕਿਸਾਨਾਂ ਨੂੰ ਲੁੱਟ ਰਹੇ ਹਨ। ਕੇਂਦਰ ਸਰਕਾਰ ਨੇ ਯੂਜ਼ ਐਂਡ ਥ੍ਰੋ ਦੀ ਨੀਤੀ ਅਪਣਾਈ ਹੋਈ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜਦੋਂ ਤੱਕ ਕਿਸਾਨ ਇਕੱਠੇ ਰਹਿਣਗੇ ਉਦੋਂ ਤੱਕ ਕੋਈ ਵੀ ਸਰਕਾਰ ਜ਼ੁਲਮ ਨਹੀਂ ਢਾਹ ਸਕਦੀ।

ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨ ‘ਤੇ ਬੋਲਦੇ ਹੋਏ ਕਿਹਾ, ਕਿ ਯੂਰਪ ਅਤੇ ਅਮਰੀਕਾ ਦੇ ਫੇਲ੍ਹ ਸਿਸਟਮ ਨੂੰ ਮੋਦੀ ਸਰਕਾਰ ਦੇਸ਼ ਵਿੱਚ ਲਾਗੂ ਕਰ ਰਹੀ ਹੈ। ਜੇਕਰ ਦੇਸ਼ ਅੰਦਰ ਮੰਡੀਆਂ ਹੀ ਨਹੀਂ ਰਹਿਣਗੀਆਂ ਤਾਂ ਕਿਸਾਨ ਮਜ਼ਦੂਰ ਕੀ ਕਰੇਗਾ। ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲਾਂ ਦਾ ਮੁੱਲ ਨਹੀਂ ਮਿਲੇਗਾ।

Share This Article
Leave a Comment