ਨਵੀਂ ਦਿੱਲੀ: ਖੇਤੀ ਕਾਨੂੰਨ ਨੂੰ ਲੈ ਕੇ ਦੇਸ਼ ਵਿੱਚ ਹੋ ਰਹੇ ਵਿਰੋਧ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਸ਼ਾਨੇ ਸਾਧੇ ਹਨ। ਪੀਐੱਮ ਮੋਦੀ ਨੇ ਕਿਹਾ ਕਿ ਅੱਜ ਜਦੋਂ ਕੇਂਦਰ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੇ ਅਧਿਕਾਰ ਦੇ ਰਹੀ ਹੈ ਤਾਂ ਇਹ ਲੋਕ ਵਿਰੋਧ ‘ਤੇ ਉੱਤਰ ਆਏ ਹਨ। ਇਹ ਲੋਕ ਨਹੀਂ ਚਾਹੁੰਦੇ ਕਿ ਦੇਸ਼ ਦਾ ਕਿਸਾਨ ਖੁੱਲ੍ਹੇ ਬਾਜ਼ਾਰ ਵਿੱਚ ਆਪਣੀ ਫ਼ਸਲ ਨੂੰ ਵੇਚ ਸੱਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਪਾਰਟੀਆਂ ਦੇ ਇਸ ਪ੍ਰਦਰਸ਼ਨ ਨੂੰ ਗਲਤ ਠਹਿਰਾਇਆ ਹੈ।
ਇਸ ਨਾਲ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਕਾਂਗਰਸ ਵੱਲੋਂ ਫੂਕੇ ਕੇ ਟਰੈਕਟਰ ਦੀ ਨਿੰਦਾ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਹੜੇ ਟਰੈਕਟਰ ਦੀ ਕਿਸਾਨ ਪੂਜਾ ਕਰਦਾ ਹੈ, ਵਿਰੋਧੀਆਂ ਨੇ ਉਸ ਨੂੰ ਹੀ ਅੱਗ ਲਗਾ ਕੇ ਸਾੜ ਦਿੱਤਾ। ਇਸ ਨਾਲ ਕਿਸਾਨਾਂ ਦਾ ਅਪਮਾਨ ਹੋਇਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਨ੍ਹਾਂ ਦੀ ਕਾਲੀ ਕਮਾਈ ਦਾ ਸਾਧਨ ਬੰਦ ਹੋ ਰਿਹਾ ਹੈ, ਉਹ ਹੀ ਅੱਜ ਦੇਸ਼ ਵਿੱਚ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ।