ਚੰਡੀਗੜ੍ਹ : ਪੰਜਾਬ ਅੰਦਰ ਕੇਂਦਰੀ ਬਿੱਲਾ ਵਿਰੁੱਧ ਹੋ ਰਹੇ ਪ੍ਰਦਰਸ਼ਨ ਲਗਾਤਾਰ ਤੇਜ ਹੁੰਦੇ ਜਾ ਰਹੇ ਹਨ । ਸਿਆਸੀ ਪਾਰਟੀਆਂ ਵੀ ਇਸ ਨੂੰ ਲੈ ਕੇ ਖੂਬ ਸਿਆਸੀ ਰੋਟੀਆਂ ਸੇਕ ਰਹੇ ਹਨ । ਇਸ ਦੇ ਚਲਦਿਆਂ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਭਾਈਵਾਲਾਂ ਵਿਰੁੱਧ ਚੰਡੀਗੜ੍ਹ ਤਕ ਰੋਸ ਰੈਲੀ ਕੱਢੀ ਗਈ । ਇਸ ਦੌਰਾਨ ਅਕਾਲੀ ਵਰਕਰਾਂ ਤੇ ਲਾਠੀਚਾਰਜ ਵੀ ਕੀਤਾ ਗਿਆ । ਜਿਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਖਤ ਪ੍ਰਤੀਕਿਰਿਆ ਦਿੱਤੀ ਹੈ । ਬਾਦਲ ਦਾ ਕਹਿਣਾ ਹੈ ਕਿ ਸਾਨੂੰ ਇਹ ਲੜਾਈ ਇਕੱਠੇ ਹੋ ਕੇ ਲੜਨੀ ਚਾਹੀਦੀ ਹੈ ।
https://www.facebook.com/ShiromaniAkaliDal/videos/2680320948896047
ਉੱਧਰ ਦੂਜੇ ਪਾਸੇ ਇਸ ਮਸਲੇ ਤੇ ਹਰਸਿਮਰਤ ਕੌਰ ਬਾਦਲ ਵਲੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵੀ ਸਿਆਸੀ ਤੰਜ ਕਸੇ ਗਏ ਹਨ। ਹਰਸਿਮਰਤ ਦਾ ਕਹਿਣਾ ਹੈ ਕਿ ਇਕ ਪਾਸੇ ਮੁੱਖ ਮੰਤਰੀ ਖੁਦ ਨੂੰ ਕਿਸਾਨ ਪੱਖੀ ਦਸ ਰਹੇ ਹਨ ਦੂਜੇ ਪਾਸੇ ਕੇਂਦਰ ਸਰਕਾਰ ਵਿਰੁੱਧ ਹੋ ਰਹੇ ਪ੍ਰਦਰਸ਼ਨਾਂ ਨੂੰ ਰੋਕ ਰਹੇ ਹਨ।
https://www.facebook.com/270111243000982/posts/3670752089603530/