ਜਲੰਧਰ: ਦੇਸ਼ ਅੰਦਰ ਬਲਾਤਕਾਰ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਦੇ ਚਲਦਿਆਂ ਬੀਤੇ ਦਿਨੀਂ ਹਾਥਰਸ ਚ ਕੁੱਲ ਵਹਿਸ਼ੀ ਦਰਿੰਦਿਆਂ ਨੇ ਮਾਸੂਮ ਲੜਕੀ ਨੂੰ ਨੋਚ ਖਾਧਾ। ਜਿਸ ਨੂੰ ਲੈ ਕੇ ਪੂਰੇ ਦੇਸ਼ ਅੰਦਰ ਪ੍ਰਦਰਸ਼ਨ ਹੋ ਰਹੇ ਹਨ ਅਤੇ ਯੋਗੀ ਸਰਕਾਰ ਦਾ ਵੱਡੇ ਪੱਧਰ ਤੇ ਵਿਰੋਧ ਹੋ ਰਿਹਾ ਹੈ । ਇਸ ਨੂੰ ਲੈ ਕੇ ਜਲੰਧਰ ਵਿੱਚ ਪ੍ਰਦਰਸ਼ਨ ਕੀਤੇ ਗਏ । ਯੋਗੀ ਸਰਕਾਰ ਵਿਰੁੱਧ ਪਿੱਟ ਸਿਆਪਾ ਕੀਤਾ ਗਿਆ ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਯੋਗੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਅੰਦਰ ਦਲਿਤ ਭਾਈਚਾਰੇ ਨਾਲ ਧੱਕਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਜ ਮਜਬੂਰ ਹੋ ਕੇ ਉਨ੍ਹਾਂ ਨੂੰ ਪ੍ਰਦਰਸ਼ਨ ਕਰਨਾ ਪਿਆ।