ਨਵੀਂ ਦਿੱਲੀ: ਦੇਸ਼ ਅੰਦਰ ਬਲਾਤਕਾਰ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪਿਛਲੇ ਦਿਨੀਂ ਹਾਥਰਸ ‘ਚ ਇਕ ਨੌਜਵਾਨ ਲੜਕੀ ਨਾਲ ਵਹਿਸ਼ੀ ਦਰਿੰਦਿਆਂ ਵਲੋਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਕਿ ਜਾਣ ਕੇ ਰੂਹ ਕੰਬ ਜਾਂਦੀ ਹੈ। ਇਸੇ ਦੌਰਾਨ ਬੀਤੇ ਦਿਨੀਂ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਵਾਡਰਾ ਪੀੜਤ ਪਰਿਵਾਰ ਨੂੰ ਮਿਲਣ ਜਾ ਰਹੇ ਸਨ ਤਾਂ ਯੂ•ਪੀ ਪੁਲਿਸ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਗਈ। ਜਿਸ ਨੂੰ ਲੈ ਕੇ ਪਾਰਟੀ ਦੀ ਸੀਨੀਅਰ ਆਗੂ ਅਲਕਾ ਲਾਂਬਾ ਨੇ ਯੂ ਪੀ ਪੁਲਿਸ ਤੇ ਤੰਜ ਕੱਸਿਆ ਹੈ । ਅਲਕਾ ਲਾਂਬਾ ਨੇ ਟਵੀਟਰ ਜਰੀਏ ਇਕ ਤਸਵੀਰ ਸਾਂਝੀ ਕੀਤੀ ਹੈ।
निःशब्द हूँ मैं…. pic.twitter.com/j1TqBgOdGP
— Alka Lamba 🇮🇳 (@LambaAlka) October 3, 2020
ਦਸ ਦਈਏ ਕਿ ਇਸ ਤਸਵੀਰ ਵਿੱਚ ਇਕ ਮਰਦ ਪੁਲਿਸ ਮੁਲਾਜ਼ਮ ਵਲੋਂ ਪ੍ਰਿਅੰਕਾ ਨੂੰ ਕਮੀਜ਼ ਤੋਂ ਫੜ ਕੇ ਖਿੱਚਿਆ ਜਾ ਰਿਹਾ ਹੈ। ਇਸ ‘ਤੇ ਟਿੱਪਣੀ ਕਰਦਿਆਂ ਲਾਂਬਾ ਨੇ ਕਿਹਾ ਕਿ ਕੋਈ ਸ਼ਬਦ ਨਹੀਂ । ਇੱਥੇ ਦੱਸਣਾ ਇਹ ਵੀ ਬਣਦਾ ਹੈ ਕਿ ਪੁਲਿਸ ਮੁਲਾਜ਼ਮਾਂ ਵਲੋਂ ਰਾਹੁਲ ਗਾਂਧੀ ਨੂੰ ਵੀ ਹੇਠਾਂ ਸੁੱਟ ਦਿੱਤਾ ਸੀ। ਜਿਸ ਤੋਂ ਬਾਅਦ ਭਾਰੀ ਵਿਰੋਧ ਹੋਇਆ ਅਤੇ ਰਾਹੁਲ ਗਾਂਧੀ ਨੂੰ ਪੀੜਤ ਪਰਿਵਾਰ ਨੂੰ ਮਿਲਣ ਦਿੱਤਾ ਗਿਆ। ਪਰ ਇਸ ਘਟਨਾ ਦੀ ਹਰ ਪਾਸੇ ਨਿੰਦਾ ਕੀਤੀ ਜਾ ਰਹੀ ਹੈ ।