ਬ੍ਰਿਟਿਸ਼ ਕੋਲੰਬੀਆ ਵਿਚ ਕੋਰੋਨਾ ਵਾਇਰਸ ਦਾ ਕਹਿਰ ਘੱਟ ਹੁੰਦਾ ਨਜ਼ਰ ਆ ਰਿਹਾ ਹੈ ਜਿਸ ਸਬੰਧੀ ਬ੍ਰਿਟਿਸ਼ ਕੋਲੰਬੀਆ ਦੀ ਚੀਫ ਮੈਡੀਕਲ ਅਧਿਕਾਰੀ ਡਾ: ਬੌਨੀ ਹੈਨਰੀ ਵੱਲੋਂ ਸੰਤੁਸ਼ਟੀ ਵੀ ਪ੍ਰਗਟਾਈ ਗਈ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਜਿਆਦਾ ਰਾਹਤ ਮਿਲੇਗੀ। ਬ੍ਰਿਟਿਸ਼ ਕੋਲੰਬੀਆ ਦੀ ਚੀਫ ਮੈਡੀਕਲ ਅਧਿਕਾਰੀ ਡਾ: ਬੌਨੀ ਹੈਨਰੀ ਨੇ ਦੱਸਿਆ ਕਿ ਪਿਛਲੇ 48 ਘੰਟਿਆਂ ਦੌਰਾਨ ਪ੍ਰੋਵਿੰਸ ਵਿੱਚ ਮਹਿਜ 16 ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਕੁੱਲ ਕੇਸਾਂ ਦੀ ਗਿਣਤੀ 2444 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਮਹਿਜ 47 ਮਰੀਜ਼ ਹਸਪਤਾਲ ਵਿੱਚ ਦਾਖਲ ਹਨ ਅਤੇ 12 ਆਈਸੀਯੂ ਵਿੱਚ ਹਨ। ਪ੍ਰੋਵਿੰਸ ਅੰਦਰ ਲਾਂਗ ਟਰਮ ਕੇਅਰ ਅਤੇ ਕਮਿਊਨਟੀ ਵਿੱਚ ਕੋਈ ਨਵੀਂ ਆਊਟਬ੍ਰੇਕ ਨਹੀਂ ਹੋਈ ਹੈ।