14 ਸਾਲਾਂ ਕਿਸ਼ੋਰ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਜਾਨੋ ਮਾਰਨ ਦੀ ਦਿਤੀ ਧਮਕੀ

Rajneet Kaur
1 Min Read

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀਆਂ ਈ-ਮੇਲ ਰਾਹੀਂ ਦਿੱਤੀਆਂ ਗਈਆਂ ਹਨ। ਧਮਕੀ ਤੋਂ ਬਾਅਦ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਅਤੇ ਸਲਮਾਨ ਖਾਨ ਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਨੂੰ ਲੈ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਦੱਸ ਦਈਏ ਕਿ ਸੂਤਰਾਂ ਤੋਂ  ਮਿਲੀ ਜਾਣਕਾਰੀ ਅਨੁਸਾਰ ਇਹ ਧਮਕੀ 14 ਸਾਲਾਂ ਬੱਚੇ ਨੇ ਈਮੇਲ ਦੇ ਜ਼ਰੀਏ ਦਿੱਤੀ  ਸੀ । ਪੁਲਿਸ ਦੀ ਜਾਂਚ ਵਿੱਚ ਇਸ ਖ਼ੁਲਾਸਾ ਹੋਇਆ ਹੈ।

ਦੱਸਣਯੋਗ ਹੈ ਕਿ ਬਲਕੌਰ ਸਿੰਘ ਨੇ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਬਰਸੀ 19 ਮਾਰਚ ਨੂੰ ਮਨਾਉਣ ਦਾ ਐਲਾਨ ਵੀ ਕੀਤਾ ਹੈ। ਫਿਲਹਾਲ ਪੰਜਾਬ ਪੁਲਿਸ ਬਲਕੌਰ ਸਿੰਘ ਨੂੰ ਦਿੱਤੀ ਗਈ ਧਮਕੀ ਬਾਰੇ ਕੋਈ ਹੋਰ ਜਾਣਕਾਰੀ ਸਾਂਝੀ ਨਹੀਂ ਕਰ ਰਹੀ ਹੈ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment