ਨਿਊਜ਼ ਡੈਸਕ: ਕੈਨੇਡਾ ਵਿੱਚ ਇੱਕ 20 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌ.ਤ ਹੋ ਗਈ ਹੈ। ਮ੍ਰਿ.ਤਕ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਨਵਾਂਸ਼ਹਿਰ ਦੇ ਮਜਾਰਾ ਨੌ ਅਬਾਦ ਦਾ ਰਹਿਣ ਵਾਲਾ ਸੀ। ਹਰਸ਼ਪ੍ਰੀਤ 2 ਸਾਲ ਪਹਿਲਾਂ ਹੀ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਹਰਸ਼ਪ੍ਰੀਤ ਟੋਰਾਂਟੋ ਤੋਂ ਸਟਰੀਟ ਰਾਏ ਸ਼ਹਿਰ ਜਾ ਰਹੀ ਸੀ। ਇਸ ਦੌਰਾਨ ਰਸਤੇ ‘ਚ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌ.ਤ ਹੋ ਗਈ। ਪੁਲਿਸ ਨੇ ਹਰਸ਼ ਦੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦਿੱਤੀ।
ਹਰਸ਼ਪ੍ਰੀਤ ਦੀ ਮੌ.ਤ ਦੀ ਖਬਰ ਸੁਣਦੇ ਹੀ ਪੂਰੇ ਪਿੰਡ ‘ਚ ਸੋਗ ਦਾ ਮਾਹੌਲ ਬਣ ਗਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਿਸ ਬੇਟੇ ਨੂੰ ਉਨ੍ਹਾਂ ਨੇ ਇੰਨੇ ਉਤਸ਼ਾਹ ਨਾਲ ਕੈਨੇਡਾ ਪੜ੍ਹਨ ਲਈ ਭੇਜਿਆ ਸੀ, ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਨ੍ਹਾਂ ਨੂੰ ਉਸ ਦੀ ਮੌਤ ਦੀ ਖਬਰ ਸੁਣਨੀ ਪਵੇਗੀ। ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੀ ਮ੍ਰਿ.ਤਕ ਦੇਹ ਨੂੰ ਦੇਸ਼ ਵਾਪਿਸ ਲਿਆਂਦਾ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।