ਕੈਨੇਡਾ ‘ਚ 22 ਸਾਲਾ ਕੁੜੀ ਦੀ ਹਾਰਟ ਅਟੈਕ ਨਾਲ ਹੋਈ ਮੌਤ

Rajneet Kaur
2 Min Read

ਨਿਊਜ਼ ਡੈਸਕ: ਕੈਨੇਡਾ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ।  ਵਿਦੇਸ਼ ਵਿੱਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ 22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਪਿਛਲੇ ਸਾਲ ਅਗਸਤ ਨੂੰ ਉੱਚ ਸਿੱਖਿਆ ਹਾਸਿਲ ਕਰਨ ਲਈ ਕੈਨੇਡਾ ਗਈ ਸੀ। ਪਰ ਹੁਣ ਮਾਪਿਆਂ ਕੋਲ ਮਨਪ੍ਰੀਤ ਦੀ ਦੁਖਦਾਈ ਖਬਰ ਪਹੁੰਚੀ ਹੈ।

ਮਨਪ੍ਰੀਤ ਦੇ ਪਿਤਾ ਕੇਵਲ ਸਿੰਘ ਦਾ ਕਹਿਣਾ ਹੈ ਕਿ ਰਾਤ 3 ਵਜੇ ਡਾਕਟਰ ਦਾ ਫੋਨ ਆਇਆ ਸੀ ।ਉਨ੍ਹਾਂ ਦਸਿਆ ਕਿ  ਉਨ੍ਹਾਂ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਬੇਟੀ ਦੇ ਨਾਲ ਰਹਿ ਰਹੀ ਲੜਕੀ ਨੇ ਦੱਸਿਆ ਕਿ ਕੱਲ੍ਹ ਉਸ ਨੂੰ ਉਲਟੀ ਆਈ ਸੀ ਤੇ ਸਾਹ ਲੈਣ ‘ਚ ਤਕਲੀਫ ਹੋ ਰਹੀ ਸੀ।

ਪਿਤਾ ਦੇ ਅਨੁਸਾਰ ਮਨਪ੍ਰੀਤ ਦੇ ਦੋਸਤਾਂ ਨੇ ਉਸਨੂੰ ਹਸਪਤਾਲ ਭਰਤੀ ਕਰਵਾਇਆ ਸੀ।  ਪਰ ਕੁਝ ਸਮੇਂ ਬਾਅਦ ਉੱਥੇ ਉਸ ਦਾ ਸਾਹ ਰੁਕ ਗਿਆ ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਅਪੀਲ ਹੈ ਕਿ ਬੇਟੀ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment