ਕੈਨੇਡਾ ਗਏ 22 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ:  ਕੈਨੇਡਾ ਦੇ ਸ਼ਹਿਰ ਸਰੀ ‘ਚ ਰਹਿ ਰਹੇ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰਸ਼ਦੀਪ ਸਿੰਘ ਖੋਸਾ ਵਜੋਂ ਹੋਈ ਹੈ।ਉਹ 22 ਸਾਲਾਂ ਦਾ ਸੀ ਤੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਕੋਟ ਕਰੋੜ ਕਲਾਂ ਦਾ ਰਹਿਣ ਵਾਲਾ ਸੀ।

ਅਰਸ਼ਦੀਪ ਸਿੰਘ ਪੰਜਾਬ ਤੋਂ ਕੈਨੇਡਾ ਸਟੂਡੈਂਟ ਵੀਜ਼ੇ ‘ਤੇ ਆਇਆ ਹੋਇਆ ਸੀ ।  ਅਰਸ਼ਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਰਿਵਾਰ ਤੇ ਪਿੰਡ ‘ਚ ਸੋਗ ਦਾ ਮਾਹੌਲ ਹੈ। ਅਰਸ਼ਦੀਪ ਦੇ ਦੋਸਤਾਂ ਰਿਸ਼ਤੇਦਾਰਾਂ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment