ਅਮਰੀਕਾ ‘ਚ 22 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

Rajneet Kaur
2 Min Read

ਨਿਊਜ਼ ਡੈਸਕ: ਆਪਣਾ ਦੇਸ਼ ਛੱਡ ਕੇ ਵਿਦੇਸ਼ਾਂ ‘ਚ ਗਏ ਨੌਜਵਾਨਾਂ ਦੀਆਂ ਮੰਦਭਾਗੀ ਖਬਰਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਹੁਣ ਅਮਰੀਕਾ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ (22) ਵਜੋਂ ਹੋਈ ਹੈ। ਉਹ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਤਲਵੰਡੀ ਕੂਕਾ (ਕਪੂਰਥਲਾ) ਦਾ ਰਹਿਣ ਵਾਲਾ ਸੀ। ਕੁਝ ਦਿਨਾਂ ਅੰਦਰ ਹੀ ਉਸ ਨੂੰ ਗ੍ਰੀਨ ਕਾਰਡ ਮਿਲਣ ਵਾਲਾ ਸੀ।

ਮ੍ਰਿਤਕ ਦੇ ਪਿਤਾ ਤਰਲੋਕ ਸਿੰਘ ਤੇ ਮਾਤਾ ਜਗਜੀਤ ਕੌਰ ਨੇ ਦੱਸਿਆ ਕਿ ਕਰੀਬ ਪੰਜ ਸਾਲ ਪਹਿਲਾਂ ਘਰ ਦੀ ਹਾਲਤ ਸੁਧਾਰਨ ਲਈ ਉਨ੍ਹਾਂ ਨੇ ਆਪਣੇ ਲੜਕੇ ਨੂੰ  ਅਮਰੀਕਾ ਭੇਜਿਆ ਸੀ। ਉਨ੍ਹਾਂ ਦਸਿਆ ਕਿ ਉਹ ਕੈਲੀਫੋਰਨੀਆ ‘ਚ ਰਹਿੰਦਾ ਸੀ ਤੇ ਟਰੇਲਰ ਚਲਾਉਂਦਾ ਸੀ। ਕੁਝ ਦਿਨਾਂ ਵਿੱਚ ਉਸ ਨੂੰ ਗ੍ਰੀਨ ਕਾਰਡ ਦਿੱਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਉਥੈ ਰਹਿੰਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿਤੀ।

ਉਨ੍ਹਾਂ ਦੱਸਿਆ ਕਿ ਉਹ ਟਰੱਕ ਲੈ ਕੇ ਮੈਰੀਲੈਂਡ ਸ਼ਹਿਰ ਜਾ ਰਿਹਾ ਸੀ ਜਦੋਂ ਉਹ ਸੜਕ ਪਾਰ ਕਰਨ ਲੱਗਾ ਤਾਂ ਇੱਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੇ ਵਾਰਸਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਕੀਤੀ ਜਾਵੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment