ਅਮਰੀਕਾ ‘ਚ 24 ਸਾਲਾ ਨੌਜਵਾਨ ਦੀ ਗੋਲੀ ਲੱਗਣ ਨਾਲ ਹੋਈ ਮੌਤ

navdeep kaur
2 Min Read

ਅਮਰੀਕਾ : ਆਪਣੇ ਸੁਪਨਿਆਂ ਨੂੰ ਪੂਰਾ ਕਰਨਾ ਹਰ ਕਿਸੇ ਦੇ ਅੰਦਰ ਦੀ ਰੀਝ ਹੁੰਦੀ ਹੈ। ਅੱਜ ਦੀ ਨੌਜਵਾਨ ਪੀੜੀ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵੱਲ ਜਾ ਰਹੇ ਹਨ। ਵਿਦੇਸ਼ਾਂ ਵਿੱਚ ਜਾ ਕਿ ਉਹ ਆਪਣੀ ਅਗਲੀ ਪੜ੍ਹਾਈ ਨੂੰ ਜਾਰੀ ਕਰਦੇ ਹਨ ਤੇ ਨੌਕਰੀ ਵੀ ਕਰਦੇ ਹਨ। ਆਪਣੇ ਬੱਚਿਆਂ ਦੇ ਇਹਨਾਂ ਚਾਵਾਂ ਨੂੰ ਪੂਰਾ ਕਰਨ ਲਈ ਮਾਂ – ਬਾਪ ਹਰ ਤਰ੍ਹਾਂ ਦਾ ਯਤਨ ਕਰਦਾ ਹੈ। ਪਰ ਉਹਨਾਂ ਨਾਲ ਕਿਥੇ ਕਦੋਂ ਕੀ ਵਾਪਰ ਜਾਵੇ ਇਹ ਕੋਈ ਨਹੀਂ ਜਾਣਦਾ।

ਦੱਸ ਦਿੰਦੇ ਹਾਂ ਕਿ ਅਜਿਹੀ ਹੀ ਇੱਕ ਘਟਨਾ ਅਮਰੀਕਾ ਤੋਂ ਸਾਹਮਣੇ ਆਉਂਦੀ ਹੈ। ਜਿਸ ਵਿਚ ਆਂਧਰਾ ਪ੍ਰਦੇਸ਼ ਦਾ ਰਹਿਣ ਵਾਲੇ ਇਕ 24 ਸਾਲਾਂ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਂਦੀ ਹੈ। ਜਦੋ ਇਥੇ ਫਿਊਲ ਸਟੇਸ਼ਨ ਉੱਤੇ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿਚ ਭਾਰਤੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਯੇਸ਼ ਵੀਰਾ ਵਜੋਂ ਹੋਈ ਹੈ। ਸਯੇਸ਼ ਵੀਰਾ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ ਅਤੇ ਇੱਕ ਫਿਊਲ ਸਟੇਸ਼ਨ ਪਾਰਟ-ਟਾਈਮ ਨੌਕਰੀ ਵੀ ਕਰਦਾ ਸੀ। ਅਮਰੀਕੀ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਨੂੰ ਸੂਬੇ ਦੇ ਕੋਲੰਬਸ ਸਰਕਲ ‘ਚ ਵਾਪਰੀ ਹੈ।

ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ 20 ਅਪ੍ਰੈਲ, 2023 ਨੂੰ ਸਵੇਰੇ 12:50 ਵਜੇ, ਕੋਲੰਬਸ ਪੁਲਿਸ ਅਧਿਕਾਰੀਆਂ ਨੂੰ ਗੋਲੀਬਾਰੀ ਦੀ ਸੂਚਨਾ ਮਿਲਣ ‘ਤੇ ਡਬਲਯੂ. ਬਰਾਡ ਸਟੇਸ਼ਨ ਨੂੰ ਭੇਜਿਆ ਗਿਆ। ਉਥੇ ਪਹੁੰਚ ਕੇ ਅਧਿਕਾਰੀਆਂ ਨੇ ਇਕ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿਚ ਪਾਇਆ, ਜਿਸ ਦੀ ਪਛਾਣ ਸਯੇਸ਼ ਵੀਰਾ (24) ਵਜੋਂ ਹੋਈ। ਉਸ ਨੂੰ ਗੋਲੀ ਲੱਗੀ ਹੋਈ ਸੀ।” ਉਨ੍ਹਾਂ ਦੱਸਿਆ ਕਿ ਵੀਰਾ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਸਯੇਸ਼ ਵੀਰਾਦੇ ਪਰਿਵਾਰ ਵਲੋਂ ਅਮਰੀਕਾ ਸਰਕਾਰ ਤੋਂ ਇਹੋ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਦੇ ਪੁੱਤਰ ਦੀ ਲਾਸ਼ ਨੂੰ ਘਰ ਭੇਜਿਆ ਜਾਵੇ ਤਾਂ ਹੋ ਉਹ ਅੰਤਿਮ ਸਮੇ ਉਸ ਦਾ ਮੂੰਹ ਵੇਖ ਸਕਣ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment