ਨਿਊਜ਼ ਡੈਸਕ: ਅਮਰੀਕਾ ਦੇ ਸ਼ਿਕਾਗੋ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੱਕ 25 ਸਾਲਾ ਭਾਰਤੀ ਵਿਦਿਆਰਥਣ ਦੀ ਜਾਨ ਚਲੀ ਗਈ ਅਤੇ ਛੇ ਹੋਰ ਲੋਕ ਜ਼ਖ਼ਮੀ ਹੋਏ ਹਨ। ਇਹ ਘਟਨਾ ਸ਼ਨੀਵਾਰ ਦੇਰ ਰਾਤ ਇੰਡੀਆਨਾ ਰਾਜ ਦੇ ਲੇਕ ਕਾਉਂਟੀ ਦੇ ਕਰਾਊਨ ਪੁਆਇੰਟ ਸ਼ਹਿਰ ਦੇ ਨੇੜੇ ਅੰਤਰਰਾਜੀ 65 ਹਾਈਵੇਅ ‘ਤੇ ਵਾਪਰੀ ਹੈ।
ਰਿਪੋਰਟਾਂ ਅਨੁਸਾਰ ਮ੍ਰਿਤਕ ਵਿਦਿਆਰਥਣ ਦੀ ਪਛਾਣ ਨਵਿਆ ਗਾਡਸੂ ਵਜੋਂ ਹੋਈ ਹੈ। ਲੇਕ ਕਾਉਂਟੀ ਕੋਰੋਨਰ ਦਫਤਰ ਨੇ ਐਤਵਾਰ ਰਾਤ 12:16 ਵਜੇ ਨਵਿਆ ਨੂੰ ਮ੍ਰਿਤਕ ਘੋਸ਼ਿਤ ਕੀਤਾ। ਨਵਿਆ ਦੀ ਮੌਤ ਵਾਹਨ ਹਾਦਸੇ ਦੌਰਾਨ ਗੰਭੀਰ ਸੱਟਾਂ ਲੱਗਣ ਕਾਰਨ ਹੋਈ ਹੈ।
We are deeply saddened by the tragic passing away of Indian student Navya Gadusu in a road accident near Chicago. Our heartfelt condolences to her family and friends during this difficult time. The Consulate is in touch with the family of the deceased. We are also in touch with…
— India in Chicago (@IndiainChicago) May 18, 2026
ਸ਼ਿਕਾਗੋ ਸਥਿਤ ਭਾਰਤੀ ਕੌਂਸਲੇਟ ਜਨਰਲ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਵਿੱਚ ਨਵਿਆ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਦੂਤਾਵਾਸ ਨੇ ਕਿਹਾ ਕਿ ਉਹ ਮ੍ਰਿਤਕ ਦੇ ਪਰਿਵਾਰ ਦੇ ਸੰਪਰਕ ਵਿੱਚ ਹਨ। ਉਹ ਉਨ੍ਹਾਂ ਦੋਸਤਾਂ ਅਤੇ ਕਮਿਊਨਿਟੀ ਮੈਂਬਰਾਂ ਦੇ ਸੰਪਰਕ ਵਿੱਚ ਵੀ ਹਨ ਜੋ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੀ ਮਦਦ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

