ਕੈਨੇਡਾ ਗਏ 29 ਸਾਲਾ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ: ਵਿਦੇਸ਼ਾਂ ਤੋਂ ਹਰ ਰੋਜ਼ ਮੰਦਭਾਗੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।  ਕੈਨੇਡਾ ਗਏ 29 ਸਾਲਾ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ  ਗਈ ਹੈ। ਮਨਪ੍ਰੀਤ ਸਿੰਘ  ਪੰਜ ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਸੋਮਵਾਰ ਸ਼ਾਮ ਨੂੰ ਮ੍ਰਿਤਕ ਮਨਪ੍ਰੀਤ ਸਿੰਘ ਦੇ ਮਾਤਾ-ਪਿਤਾ ਆਪਣੇ ਬੇਟੇ ਨੂੰ ਮਿਲਣ ਤੋਂ ਬਾਅਦ ਪੰਜਾਬ ਵਾਪਿਸ ਆ ਗਏ ਸਨ।

ਮਨਪ੍ਰੀਤ ਸਿੰਘ ਦੇ ਪਿਤਾ  ਨੇ ਦੱਸਿਆ ਕਿ ਉਨ੍ਹਾਂ ਨੇ ਕੈਨੇਡਾ ਦੇ ਸ਼ਹਿਰ ਐਡਮਿੰਟਨ ਵਿੱਚ ਆਪਣੇ ਬੇਟੇ ਨਾਲ ਸਾਢੇ ਪੰਜ ਮਹੀਨੇ ਬਿਤਾਏ ਅਤੇ ਸੋਮਵਾਰ ਸ਼ਾਮ ਨੂੰ ਘਰ ਪਹੁੰਚੇ। ਘਰ ਪਹੁੰਚਦੇ ਹੀ ਮਨਪ੍ਰੀਤ ਸਿੰਘ ਦੀ ਪਤਨੀ ਮਨਦੀਪ ਕੌਰ ਨੂੰ ਕੈਨੇਡਾ ਤੋਂ ਸੁਨੇਹਾ ਮਿਲਿਆ ਕਿ ਮਨਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਉਨ੍ਹਾਂ  ਅੱਗੇ ਦੱਸਿਆ ਕਿ ਜਦੋਂ ਤੱਕ ਉਨ੍ਹਾਂ ਦੇ ਬੇਟੇ ਨਾਲ ਦਿੱਲੀ ਏਅਰਪੋਰਟ ਅਤੇ ਪੰਜਾਬ ਦੇ ਰਸਤੇ ‘ਚ ਗੱਲਬਾਤ ਨਹੀਂ ਹੋਈ ਉਦੋਂ ਤੱਕ ਸਭ ਕੁਝ ਠੀਕ ਸੀ।  ਇਸ ਘਟਨਾ ਤੋਂ ਬਾਅਦ ਪੂਰੇ ਘਰ ‘ਚ ਸੋਗ ਦੀ ਲਹਿਰ ਪਸਰ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment