ਨਿਊਜ਼ ਡੈਸਕ: ਵਿਦੇਸ਼ ਤੋਂ ਪੰਜਾਬੀਆ ਲਈ ਇਕ ਹੋਰ ਦੁਖਦਾਇਕ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ 31 ਸਾਲਾਂ ਨੌਜਵਾਨ ਨਿਰਮਲ ਸਿੰਘ ਦੀ ਅਚਾਨਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਛਾਪਿਆ ਵਾਲੀ ਨੇੜੇ ਬਾਬਾ ਬਕਾਲਾ ਸਾਹਿਬ ਥਾਣਾ ਬਿਆਸ ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਨਿਰਮਲ ਸਿੰਘ 2 ਸਾਲ ਪਹਿਲਾਂ ਹੀ ਇਟਲੀ ਗਿਆ ਸੀ ਤੇ ਪਿਛਲੇ ਹਫਤੇ ਐਕਸੀਡੈਂਟ ਹੋਣ ਦੇ ਨਾਲ ਉਸਦੀ ਮੌਤ ਹੋ ਗਈ।
ਮ੍ਰਿਤਕ ਦੀ ਮਾਤਾ ਵਰਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਅਜੀਤ ਸਿੰਘ ਦਾ ਸਾਇਆ ਵੀ ਉੱਠ ਚੁੱਕਿਆ ਹੈ ਅਤੇ ਸਾਡੇ ਘਰ ਦੀ ਆਰਥਿਕ ਹਾਲਤ ਮਾੜੀ ਸੀ ਜਿਸ ਕਾਰਨ ਉਸ ਦਾ ਪੁੱਤਰ ਰੋਜ਼ੀ ਰੋਟੀ ਲਈ ਇਟਲੀ ਗਿਆ ਸੀ।
ਇਸ ਮੌਕੇ ਨਿਰਮਲ ਸਿੰਘ ਦੀ ਪਤਨੀ ਕਿਰਨਪ੍ਰੀਤ ਕੌਰ ਨੇ ਰੋਂਦੇ ਕੁਰਲਾਉਂਦੇ ਹੋਏ ਦੱਸਿਆ ਕਿ ਸਾਡੇ ਕੋਲ ਏਨੇ ਪੈਸੇ ਨਹੀਂ ਹਨ ਕਿ ਅਸੀਂ ਦੇਹ ਲਿਆ ਸਕੀਏ। ਉਨ੍ਹਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੇਰੇ ਪਤੀ ਦੀ ਦੇਹ ਸਾਨੂੰ ਲਿਆ ਕੇ ਸੌਂਪੀ ਜਾਵੇ। ਮ੍ਰਿਤਕ ਦੇ ਪਿੱਛੇ ਪਰਿਵਾਰ ਵਿਚ ਬੁਜ਼ਰਗ ਮਾਤਾ ਪਤਨੀ ਅਤੇ 5 ਸਾਲਾ ਦੇ ਪੁੱਤਰ ਅਰਮਾਨਵੀਰ ਸਿੰਘ ਰਹਿ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।