ਨਿਊਜ਼ ਡੈਸਕ: ਦੀਵਾਲੀ ਵਾਲੇ ਦਿਨ ਜਿੱਥੇ ਪੂਰੇ ਦੇਸ਼ ‘ਚ ਜਸ਼ਨ ਅਤੇ ਉਤਸ਼ਾਹ ਦਾ ਮਾਹੌਲ ਹੈ, ਉੱਥੇ ਹੀ ਦੂਜੇ ਪਾਸੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚੋਂ ਭਿਆਨਕ ਹਾਦਸਿਆਂ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਆਂਧਰਾ ਪ੍ਰਦੇਸ਼ ਦੇ ਏਲੁਰੂ ਸ਼ਹਿਰ ‘ਚ ਇਕ ਸਕੂਟਰ ‘ਤੇ ਪਟਾਕਿਆਂ ਦੇ ਬੈਗ ‘ਚ ਅਚਾਨਕ ਧਮਾਕਾ ਹੋ ਗਿਆ। ਜਿਸ ਕਾਰਨ ਸਕੂਟਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ‘ਚ 6 ਹੋਰ ਲੋਕ ਵੀ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਜਦੋਂ ਇਹ ਹਾਦਸਾ ਵਾਪਰਿਆ ਤਾਂ ਨੌਜਵਾਨ ਸਕੂਟਰ ‘ਤੇ ਪਟਾਕਿਆਂ ਦਾ ਬੈਗ ਲੈ ਕੇ ਸੜਕ ‘ਤੇ ਖੜ੍ਹੇ ਲੋਕਾਂ ਕੋਲੋਂ ਲੰਘ ਰਿਹਾ ਸੀ। ਇਸ ਦੌਰਾਨ ਸਕੂਟਰ ਦਾ ਟਾਇਰ ਟੋਏ ਤੋਂ ਲੰਘਦਾ ਹੈ, ਜਿਸ ਕਾਰਨ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਪਟਾਕਿਆਂ ਦਾ ਬੈਗ ਹੇਠਾਂ ਡਿੱਗ ਗਿਆ। ਜਿਵੇਂ ਹੀ ਪਟਾਕਿਆਂ ਨਾਲ ਭਰਿਆ ਬੈਗ ਹੇਠਾਂ ਡਿੱਗਿਆ ਤਾਂ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਨਾਲ ਸਕੂਟਰ ਸਵਾਰ ਨੌਜਵਾਨ ਦੇ ਨਾਲ-ਨਾਲ ਆਸ-ਪਾਸ ਖੜ੍ਹੇ ਲੋਕ ਪਟਾਕਿਆਂ ਦੀ ਲਪੇਟ ‘ਚ ਆ ਗਏ। ਇਸ ਹਾਦਸੇ ‘ਚ ਸਕੂਟਰ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂਕਿ 6 ਹੋਰ ਲੋਕ ਇਸ ਹਾਦਸੇ ‘ਚ ਜ਼ਖਮੀ ਹੋ ਗਏ।
ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ ਅਤੇ ਉਥੇ ਮੌਜੂਦ ਲੋਕ ਜ਼ਖਮੀਆਂ ਦੀ ਮਦਦ ਲਈ ਦੌੜੇ ਆਏ। ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾ.ਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜ਼ਖਮੀਆਂ ਨੂੰ ਵੀ ਹਸਪਤਾਲ ਭੇਜਿਆ ਗਿਆ। ਹਾਦਸੇ ਤੋਂ ਬਾਅਦ ਇਲਾਕੇ ‘ਚ ਸੋਗ ਦਾ ਮਾਹੌਲ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।