ਅਹਿਮਦਾਬਾਦ ਦੇ ਸਕੋਨ ਬ੍ਰਿਜ ‘ਤੇ ਵਾਪਰਿਆ ਵੱਡਾ ਹਾਦਸਾ, 9 ਦੀ ਮੌਤ, 15 ਜ਼ਖਮੀ

Rajneet Kaur
2 Min Read

ਅਹਿਮਦਾਬਾਦ :  ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਵੀਰਵਾਰ ਤੜਕੇ ਇੱਕ ਸੜਕ ਹਾਦਸੇ ਨੂੰ ਦੇਖਣ ਲਈ ਰੁਕੇ ਲੋਕਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਕੁਚਲ ਦਿੱਤਾ। ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਜਦੋਂਕਿ 15 ਤੋਂ 20 ਲੋਕ ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ ਥਾਰ ਅਤੇ ਟਰੱਕ ਦੀ ਟੱਕਰ ਹੋ ਗਈ ਸੀ, ਜਿਸ ਨੂੰ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ ਸੀ। ਉਦੋਂ ਅਚਾਨਕ ਇੱਕ ਜੈਗੁਆਰ ਕਾਰ ਆਈ ਅਤੇ  ਖੜੀ ਭੀੜ ਨੂੰ ਕੁਚਲ ਦਿਤਾ।

ਇਸ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਵੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਸੜਕ ‘ਤੇ ਪਏ ਲੋਕ ਦਰਦ ਨਾਲ ਚੀਕਾਂ ਮਾਰਦੇ ਦੇਖੇ ਗਏ। ਸੂਚਨਾ ਮਿਲਦੇ ਹੀ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਪੁਲਿਸ ਅਨੁਸਾਰ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇੱਕ ਤੇਜ਼ ਰਫ਼ਤਾਰ ਕਾਰ ਭੀੜ ‘ਤੇ ਚੜ੍ਹ ਗਈ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਕਰਨ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ। ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋ ਗਏ ਹਨ।

ਜਾਣਕਾਰੀ ਮੁਤਾਬਕ ਇਹ ਭਿਆਨਕ ਹਾਦਸਾ ਬੀਤੀ ਰਾਤ ਕਰੀਬ 1.15 ਵਜੇ ਸਰਖੇਜ-ਗਾਂਧੀਨਗਰ ਹਾਈਵੇਅ ‘ਤੇ ਅਹਿਮਦਾਬਾਦ ਦੇ ਇਸਕੋਨ ਪੁਲ ‘ਤੇ ਵਾਪਰਿਆ ਹੈ। ਥਾਰ ਅਤੇ ਟਰੱਕ ਦੀ ਟੱਕਰ ਨੂੰ ਦੇਖਣ ਲਈ ਲੋਕ ਇੱਥੇ ਇਕੱਠੇ ਹੋਏ ਸਨ ਕਿ ਅਚਾਨਕ ਬੇਕਾਬੂ ਕਾਰ ਨੇ ਭੀੜ ਨੂੰ ਕੁਚਲ ਦਿੱਤਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment