ਨਿਊਜ਼ ਡੈਸਕ: ਮਹਾਰਾਸ਼ਟਰ ‘ਚ ਬੁਲਢਾਣਾ ਦੇ ਸਿੰਦਖੇੜ ‘ਚ ਹਾਦਸੇ ਤੋਂ ਬਾਅਦ ਇਕ ਨਿੱਜੀ ਬੱਸ ਨੂੰ ਅੱਗ ਲੱਗ ਗਈ। ਬੱਸ ਵਿੱਚ ਕਈ ਲੋਕ ਸਵਾਰ ਸਨ। ਜਿਹੜੇ ਜਿਉਂਦੇ ਸੜ ਗਏ ਹਨ। ਮਰਨ ਵਾਲਿਆਂ ਦੀ ਗਿਣਤੀ 26 ਤੱਕ ਪਹੁੰਚ ਗਈ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਦੱਸ ਦੇਈਏ ਕਿ ਇਹ ਘਟਨਾ ਬੁਲਢਾਣਾ ਦੇ ਸਮਰਿਧੀ ਮਹਾਮਾਰਗ ਐਕਸਪ੍ਰੈਸ ਵੇਅ ‘ਤੇ ਵਾਪਰੀ ਹੈ। ਬੱਸ ‘ਚ ਅੱਗ ਲੱਗਣ ਕਾਰਨ ਵੱਡੀ ਗਿਣਤੀ ‘ਚ ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਬੁਲਢਾਨਾ ਦੇ ਡਿਪਟੀ ਐਸਪੀ ਬਾਬੂਰਾਓ ਮਹਾਮੁਨੀ ਨੇ ਦੱਸਿਆ ਕਿ ਬੁਲਢਾਣਾ ਦੇ ਸਮਰਿਧੀ ਮਹਾਮਾਰਗ ਐਕਸਪ੍ਰੈਸਵੇਅ ‘ਤੇ 32 ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਬੁਲਢਾਣਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ। ਇਸ ਹਾਦਸੇ ‘ਚ 8 ਲੋਕ ਗੰਭੀਰ ਜ਼ਖਮੀ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬੱਸ ਦਾ ਟਾਇਰ ਫਟਣ ਕਾਰਨ ਬੱਸ ਪਲਟ ਗਈ ਸੀ। ਜਿਸ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਹਾਦਸੇ ਦਾ ਕਾਰਨ ਸੜਕ ਵਿੱਚ ਰੁਕਾਵਟ ਦੱਸਿਆ ਜਾ ਰਿਹਾ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.