ਚੰਡੀਗੜ੍ਹ: ਪੰਜਾਬ ਦੇ ਲੋਕਾਂ ਲਈ ਅੱਜ ਵੱਡਾ ਐਲਾਨ ਹੋ ਸਕਦਾ ਹੈ। ਦਰਅਸਲ, ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 3 ਅਪ੍ਰੈਲ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਸਵੇਰੇ 10.40 ਵਜੇ ਹੋਵੇਗੀ।
ਹਾਲਾਂਕਿ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਸੂਬੇ ਦੇ ਲੋਕਾਂ ਲਈ ਵੱਡੇ ਫੈਸਲੇ ਲਏ ਜਾਣਗੇ। ਦੱਸ ਦੇਈਏ ਕਿ ਲੁਧਿਆਣਾ ਉਪ ਚੋਣ ਦਾ ਐਲਾਨ ਕੁਝ ਹੀ ਦਿਨਾਂ ਵਿੱਚ ਹੋਣ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਇਸ ਸਮੇਂ ਸਰਕਾਰ ਵਲੋਂ ਨਸ਼ਿਆਂ ਵਿਰੁਧ ਜੰਗ ਜਾਰੀ ਹੈ। ਅਜਿਹੇ ’ਚ ਮੰਨਿਆ ਜਾ ਰਿਹਾ ਹੈ ਕਿ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਹਾਲ ਹੀ ’ਚ ਹੋਈ ਕੈਬਨਿਟ ਮੀਟਿੰਗ ’ਚ ਕਈ ਵੱਡੇ ਫ਼ੈਸਲੇ ਲਏ ਹਨ। ਇਸ ਮੀਟਿੰਗ ਵਿਚ ਪੰਜਾਬ ਦੇ ਵਿੱਤ ਮਾਮਲਿਆਂ ਬਾਰੇ ਚਰਚਾ ਤੋਂ ਇਲਾਵਾ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ਦਾ ਵੀ ਜਾਇਜ਼ਾ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।