ਪੰਜਾਬ ‘ਚ ਹੋਣ ਵਾਲੀ ਜੀ-20 ਕਾਨਫਰੰਸ ਨੂੰ ਲੈ ਕੇ ਸਰਕਾਰ ਨੂੰ ਵੱਡਾ ਝਟਕਾ

Rajneet Kaur
2 Min Read

ਚੰਡੀਗੜ੍ਹ: ਪੰਜਾਬ ‘ਚ ਪਿਛਲੇ ਦਿਨੀਂ ਹੋਈਆਂ ਹਿੰਸਕ ਘਟਨਾਵਾਂ ਤੋਂ ਬਾਅਦ ਅੰਮ੍ਰਿਤਸਰ ‘ਚ ਹੋਣ ਵਾਲੇ ਜੀ-20 ਕਾਨਫਰੰਸ ਦੇ ਰੱਦ ਹੋਣ ਦੀ ਸੰਭਾਵਨਾ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ 15 ਤੋਂ 17 ਮਾਰਚ ਅਤੇ 19-20 ਮਾਰਚ ਨੂੰ ਹੋਣ ਵਾਲੀਆਂ ਜੀ-20 ਕਾਨਫਰੰਸਾਂ ਨੂੰ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅਜਨਾਲਾ ਕਾਂਡ ਤੋਂ ਬਾਅਦ ਸੁਰੱਖਿਆ ਦੇ ਲਿਹਾਜ ਨਾਲ ਫੈਸਲਾ ਲਿਆ ਗਿਆ ਹੈ। ਨਾਲ ਹੀ ਸੂਤਰਾਂ ਦਾ ਕਹਿਣਾ ਹੈ ਕਿ ਖੂਫੀਆ ਏਜੰਸੀਆਂ ਨੂੰ ਸੁਰੱਖਿਆ ਬਾਰੇ ਖਦਸ਼ਿਆਂ ਦੀ ਇਨਪੁਟ ਮਿਲੀ ਸੀ।

ਹਾਲਾਂਕਿ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਟਵੀਟ ਕਰਕੇ ਖਦਸ਼ਾ ਪ੍ਰਗਟਾਇਆ ਹੈ ਕਿ ਇਹ ਪ੍ਰੋਗਰਾਮ ਰੱਦ ਹੋ ਸਕਦੇ ਹਨ। ਸੁਖਪਾਲ ਖਹਿਰਾ ਨੇ ਟਵੀਟ ਕਰਕੇ ਕਿਹਾ ਕਿ  ਜੇਕਰ ਅੰਮ੍ਰਿਤਸਰ ‘ਚ ਹੋਣ ਵਾਲੇ ਜੀ-20 ਸੰਮੇਲਨ ਨੂੰ ਰੱਦ ਕਰਨ ਦੀ ਖਬਰ ਸੱਚ ਹੈ ਤਾਂ ਇਹ ਪੰਜਾਬ ਲਈ ਬਹੁਤ ਵੱਡਾ ਝਟਕਾ ਹੈ ਕਿਉਂਕਿ ਇਸ ਨਾਲ ਨਿਵੇਸ਼ ਲਈ ਸੁਰੱਖਿਅਤ ਸਥਾਨ ਵਜੋਂ ਸਾਡੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਾਖ ਗੁਆਉਣ ਦਾ ਖਤਰਾ ਹੈ,ਭਗਵੰਤ ਮਾਨ ਨੂੰ ਦਿੱਲੀ ਤੋਂ ਹੁਕਮ ਲੈਣ ਦੀ ਨਹੀਂ ਸਗੋਂ ਆਪਣਾ ਘਰ ਠੀਕ ਕਰਨ ਦੀ ਲੋੜ ਹੈ।

ਦੂਜੇ ਪਾਸੇ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਨੇ ਕਿਹਾ ਕਿ ਕਾਨੂੰਨ ਵਿਵਸਥਾ ’ਤੇ ਪੰਜਾਬ ਸਰਕਾਰ ਦੀ ਮਾੜੀ ਪਕੜ ਦੀ ਪੋਲ ਖੁੱਲ੍ਹ ਗਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment