ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਆਗੂ ਰਜਿੰਦਰ ਸਿੰਘ ਜੀਤ ਨੇ ਮੁੱਢਲੀ ਮੈਂਬਰਸ਼ਿਪ ਸਮੇਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਰਜਿੰਦਰ ਸਿੰਘ, ਖੰਨਾ ਦੇ ਰਹਿਣ ਵਾਲੇ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ। ਅਕਾਲੀ ਦਲ ਤੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਰਾਜਿੰਦਰ ਜੀਤ ਪਾਰਟੀ ਵਿੱਚ ਕਈ ਅਹਿਮ ਅਹੁਦਿਆਂ ’ਤੇ ਰਹਿ ਚੁੱਕੇ ਹਨ। ਉਹ ਖੰਨਾ ਦੇ ਸਾਬਕਾ ਕੌਂਸਲਰ ਵੀ ਹਨ। ਰਿਪੋਰਟ ਅਨੁਸਾਰ ਰਜਿੰਦਰ ਸਿੰਘ ਜੀਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।