ਪ੍ਰਧਾਨਗੀ ਤੋਂ ਬਾਅਦ ਨਵਜੋਤ ਸਿੱਧੂ ਦੀ ਪਹਿਲੀ ‘ਅਗਨੀ ਪ੍ਰੀਖਿਆ’, ਕੀ ਸਿੱਧੂ ਹੋਣਗੇ ਸਫ਼ਲ ?

TeamGlobalPunjab
2 Min Read

ਚੰਡੀਗੜ੍ਹ (ਬਿੰਦੂ ਸਿੰਘ) : ਅਜੇ ਨਵਜੋਤ ਸਿੰਘ ਸਿੱਧੂ ਨੇ ਆਪਣਾ ਪ੍ਰਧਾਨਗੀ ਦੇ ਅਹੁਦੇ ਦਾ ਕੰਮਕਾਜ ਰਸਮੀ ਤੌਰ ‘ਤੇ ਸੰਭਾਲਿਆ ਵੀ ਨਹੀਂ ਕਿ ਉਸ ਦੇ ਲਈ ਪਰਖ ਦੀ ਘੜੀ ਆ ਗਈ ਹੈ । ਲੋਕ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਸਿਆਸੀ ਆਗੂਆਂ ਦੇ ਫੋਨ ਹੈਕਿੰਗ ਦਾ ਮੁੱਦਾ ਛਾਇਆ ਹੋਇਆ ਹੈ। ਇਸ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ ਵਿਰੁੱਧ ਸਦਨ ਵਿੱਚ ਵਿਰੋਧੀ ਧਿਰਾਂਂ ਵੱਲੋਂ ਜ਼ੋਰਦਾਰ ਹੰਗਾਮਾ ਕੀਤਾ ਜਾ ਰਿਹਾ ਹੈ।

ਹਾਲ ਹੀ ਦੇ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਾ ਫੋਨ ਵੀ ਹੈਕ ਕਰ ਲਿਆ ਗਿਆ ਸੀ । ‘ਪਿਗਾਸਸ ਸਪਾਈਵੇਅਰ’ ਦੇ ਨਾਲ ਕਈ ਸਿਆਸੀ ਲੀਡਰਾਂ, ਵਕੀਲਾਂ ਤੇ ਪੱਤਰਕਾਰਾਂ ਦੇ ਫੋਨ ਹੈਕ ਕਰਨ ਦੀ ਗੱਲ ਸਾਹਮਣੇ ਆਈ ਹੈ ।

ਇਸ ‘ਜਾਸੂਸੀ ਕਾਂਡ’ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੇ ਪੂਰੇ ਦੇਸ਼ ਭਰ ਵਿੱਚ 22 ਜੁਲਾਈ ਨੂੰ ਰਾਜਪਾਲਾਂ ਦੇ ਘਿਰਾਓ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ।

- Advertisement -

 ਪੰਜਾਬ ਸੂਬਾ ਪ੍ਰਧਾਨ ਹੋਣ ਦੇ ਨਾਤੇ ਨਵਜੋਤ ਸਿੰਘ ਸਿੱਧੂ ਕਿਸ ਤਰੀਕੇ ਨਾਲ ਹਾਈਕਮਾਂਡ ਵੱਲੋਂ ਦਿੱਤੇ ਗਏ ਇਸ ਪ੍ਰੋਗਰਾਮ ਨੂੰ ਸਫਲ ਬਣਾਉਣਗੇ ਇਹ ਦੇਖਣ ਵਾਲੀ ਗੱਲ ਹੋਵੇਗੀ ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵ ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਉਸ ਸਮੇਂ ਤੱਕ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ ਜਦੋਂ ਤਕ ਕਿ ਉਹ ਆਪਣੇ ਬੀਤੇ ਸਮਿਆਂ ‘ਚ ਕੀਤੇ ਗਏ ਟਵੀਟਾਂ ਲਈ ਜਨਤਕ ਤੌਰ ਤੇ ਮਾਫੀ ਨਹੀਂ ਮੰਗਦੇ ।

ਉਧਰ ਆਪਣੀ ਚੁੱਪੀ ਤੋੜਦੇ ਹੋਏ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਭਾਵੇਂ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਦਾ ਸਵਾਗਤ ਕਰ ਦਿੱਤਾ ਪਰ ਉਨ੍ਹਾਂ ਨੇ ਵੀ ਸਿੱਧੂ ਨੂੰ ਮਿਲਣ ਤੋਂ ਇਨਕਾਰ ਕੀਤਾ ਹੈ । ਇਨ੍ਹਾਂ ਸਾਰੇ ਹਾਲਾਤਾਂ ਵਿਚ ਨਵਜੋਤ ਸਿੰਘ ਸਿੱਧੂ ਕਿਸ ਤਰੀਕੇ ਦੇ ਨਾਲ ਇਸ ਪ੍ਰੋਗਰਾਮ ਵਿਚ ਕਾਂਗਰਸੀ ਵਿਧਾਇਕਾਂ ਤੇ ਕਾਰਕੁਨਾਂ ਨੂੰ ਨਾਲ ਲੈ ਕੇ ਵੱਡੀ ਗਿਣਤੀ ਦੇ ਵਿੱਚ ਰਾਜਪਾਲ ਦੇ ਨਿਵਾਸ ਦਾ ਘਿਰਾਓ ਕਰਨ ਲਈ ਮਾਰਚ ਕੱਢਣ ਦੇ ਪ੍ਰੋਗਰਾਮ ਨੂੰ ਨੇਪਰੇ ਚਾਡ਼੍ਹਨਗੇ ਇਹ ਗੱਲ ਵੇਖਣ ਵਾਲੀ ਹੋਵੇਗੀ ।

Share this Article
Leave a comment