ਖੰਡ ਨਿਰਯਾਤ ‘ਤੇ ਆਇਆ ਵੱਡਾ ਅਪਡੇਟ, ਪਾਬੰਦੀ ਸਰਕਾਰ ਦੇ ਅਗਲੇ ਹੁਕਮਾਂ ਤੱਕ ਰਹੇਗੀ ਜਾਰੀ

Rajneet Kaur
2 Min Read

ਨਿਊਜ਼ ਡੈਸਕ: ਖੰਡ ਨਿਰਯਾਤ ‘ਤੇ ਇੱਕ ਵੱਡਾ ਅਪਡੇਟ ਆਇਆ ਹੈ। ਹੁਣ ਖੰਡ ਦੀ ਬਰਾਮਦ ‘ਤੇ ਪਾਬੰਦੀ ਸਰਕਾਰ ਦੇ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਸਰਕਾਰ ਦਾ ਕਹਿਣਾ ਹੈ ਕਿ ਹੁਣ ਉਹ ਨਿਰਯਾਤ ਦੀ ਬਜਾਏ ਘਰੇਲੂ ਜ਼ਰੂਰਤਾਂ ਨੂੰ ਪੂਰਾ ਕਰੇਗੀ। ਦਸ ਦਈਏ ਕਿ ਇਸ ਸਮੇਂ ਦੇਸ਼ ਭਰ ਦੇ 5 ਸੂਬਿਆਂ ‘ਚ ਚੋਣਾਂ ਹੋ ਰਹੀਆਂ ਹਨ ਅਤੇ ਅਗਲੇ ਸਾਲ ਲੋਕ ਸਭਾ ਚੋਣਾਂ ਹੋਣੀਆਂ ਹਨ। ਇਸ ਲਈ ਸਰਕਾਰ ਮਹਿੰਗਾਈ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਸੰਦਰਭ ਵਿੱਚ ਸਰਕਾਰ ਵੱਲੋਂ ਖੰਡ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ਲਈ ਇਹ ਵੱਡਾ ਕਦਮ ਚੁੱਕਿਆ ਗਿਆ ਹੈ।

ਇਸ ਤੋਂ ਇਲਾਵਾ ਸਰਕਾਰ ਨੇ ਆਰਗੈਨਿਕ ਖੰਡ ਨੂੰ ਵੀ ਪਾਬੰਦੀ ਦੇ ਘੇਰੇ ਵਿੱਚ ਰੱਖਣ ਦਾ ਫੈਸਲਾ ਕੀਤਾ ਹੈ। ਰਿਪੋਰਟ ਅਨੁਸਾਰ ਪਿਛਲੇ ਕੁਝ ਦਿਨਾਂ ‘ਚ ਖੰਡ ਦੀਆਂ ਕੀਮਤਾਂ ‘ਚ 3 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। ਇਸ ਸਮੇਂ ਖੰਡ ਦੀਆਂ ਕੀਮਤਾਂ 6 ਸਾਲਾਂ ਦੇ ਰਿਕਾਰਡ ਪੱਧਰ ‘ਤੇ ਪਹੁੰਚ ਗਈਆਂ ਹਨ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ‘ਚ ਕੀਮਤਾਂ ਹੋਰ ਵਧਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਮਹਾਰਾਸ਼ਟਰ ਅਤੇ ਕਰਨਾਟਕ ਦੇ ਕਈ ਇਲਾਕਿਆਂ ‘ਚ ਬਾਰਿਸ਼ ਨਾ ਹੋਣ ਕਾਰਨ ਖੰਡ ਦੀਆਂ ਕੀਮਤਾਂ ‘ਚ ਵਾਧਾ ਹੋ ਰਿਹਾ ਹੈ।  ਮਹਾਰਾਸ਼ਟਰ ਅਤੇ ਕਰਨਾਟਕ ਦੇ ਕਈ ਇਲਾਕਿਆਂ ‘ਚ 50 ਫੀਸਦੀ ਤੋਂ ਵੀ ਘੱਟ ਬਾਰਿਸ਼ ਹੋਈ ਹੈ, ਜਿਸ ਦਾ ਅਸਰ ਖੰਡ ਦੇ ਉਤਪਾਦਨ ‘ਤੇ ਨਜ਼ਰ ਆ ਰਿਹਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment