ਆਸਾਰਾਮ ਨੂੰ ਲੱਗਿਆ ਝਟਕਾ, ਰਾਜਸਥਾਨ ਹਾਈ ਕੋਰਟ ਨੇ ਫਿਲਮ’ਸਿਰਫ ਏਕ ਬੰਦਾ ਹੀ ਕਾਫੀ ਹੈ’  ‘ਤੇ ਪਾਬੰਦੀ ਲਗਾਉਣ ਤੋਂ ਕੀਤਾ ਇਨਕਾਰ

Rajneet Kaur
2 Min Read

ਨਿਊਜ਼ ਡੈਸਕ: ਜਿਨਸੀ ਸ਼ੋਸ਼ਣ ਮਾਮਲੇ ਦੇ ਦੋਸ਼ੀ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ‘ ਸੁਣਾਈ ਗਈ ਸੀ। ਨਾਬਾਲਗ ਪੀੜਤਾ ਨੂੰ ਇਨਸਾਫ ਦਿਵਾਉਣ ਲਈ ਆਸਾਰਾਮ ਖਿਲਾਫ ਕੇਸ ਲੜਨ ਵਾਲੇ ਮਜ਼ਬੂਤ ​​ਵਕੀਲ ‘ਤੇ ਫਿਲਮ ‘ਸਿਰਫ ਏਕ ਬੰਦਾ ਹੀ ਕਾਫੀ ਹੈ’  ਬਣੀ ਸੀ। ਇਸ ਫਿਲਮ ‘ਚ ਅਭਿਨੇਤਾ ਮਨੋਜ ਬਾਜਪਾਈ ਨੇ ਵਕੀਲ ਪੀਸੀ ਸੋਲੰਕੀ ਦੀ ਭੂਮਿਕਾ ਨਿਭਾਈ ਹੈ। ਇਸ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਲਈ ਆਸਾਰਾਮ ਦੀ ਤਰਫੋਂ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ‘ਤੇ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ।

ਦਸ ਦਈਏ ਕਿ  ਐਡਵੋਕੇਟ ਪੀਸੀ ਸੋਲੰਕੀ ਨੇ ਨਾਬਾਲਗ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਆਸਾਰਾਮ ਖ਼ਿਲਾਫ਼ ਕੇਸ ਲੜਿਆ ਸੀ ਅਤੇ ਉਸ ਵਿਚ ਉਹ ਜਿੱਤ ਗਏ ਸਨ।  ਰਾਜਸਥਾਨ ਹਾਈ ਕੋਰਟ ਨੇ ਆਸਾਰਾਮ ਦੀ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤੀ ਹੈ। ਉਨ੍ਹਾਂ ਨੇ ਫਿਲਮ ‘ਤੇ ਪਾਬੰਦੀ ਲਗਾਉਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।

ਆਸਾਰਾਮ ਚਾਹੁੰਦੇ ਸਨ ਕਿ ਫਿਲਮ ‘ਸਿਰਫ ਏਕ ਬੰਦਾ ਕਾਫੀ ਹੈ’ ਸਿਨੇਮਾਘਰਾਂ ਤੇ (OTT) ਪਲੇਟਫਾਰਮਾਂ ‘ਤੇ ਰਿਲੀਜ਼ ਨਾ ਹੋਵੇ। ਆਸਾਰਾਮ ਨੇ ਪਟੀਸ਼ਨ ‘ਚ ਦੋਸ਼ ਲਾਇਆ ਹੈ ਕਿ ਇਹ ਉਨ੍ਹਾਂ ਦੀ ਇਜਾਜ਼ਤ ਤੋਂ ਬਿਨਾਂ ਉਨ੍ਹਾਂ ਦੇ ਜੀਵਨ ‘ਤੇ ਆਧਾਰਿਤ ਹੈ ਤੇ ਇਸ ਨੂੰ ਨਕਾਰਾਤਮਕ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਸਟੇਅ ਪਟੀਸ਼ਨ ਖਾਰਜ ਕਰਦੇ ਹੋਏ ਜਸਟਿਸ ਪੁਸ਼ਪੇਂਦਰ ਸਿੰਘ ਭਾਟੀ ਨੇ ਕਿਹਾ ਕਿ ਮੈਂ ਫਿਲਮ ਦਾ ਟ੍ਰੇਲਰ ਵੀ ਦੇਖਿਆ ਹੈ ਤੇ ਪਤਾ ਲੱਗਾ ਹੈ ਕਿ ਇਸ ਫਿਲਮ ‘ਚ ਕੁਝ ਵੀ ਇਤਰਾਜ਼ਯੋਗ ਨਹੀਂ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment