ਮਹਾਰਾਸ਼ਟਰ ‘ਚ ਬੱਸ ਡਿੱਗੀ ਖੱਡ ‘ਚ , 13 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖਮੀ

Rajneet Kaur
1 Min Read

ਨਿਊਜ਼ ਡੈਸਕ: ਮਹਾਰਾਸ਼ਟਰ ਦੇ ਰਾਏਗੜ੍ਹ ਦੇ ਖੋਪਲੀ ਇਲਾਕੇ ‘ਚ ਬੱਸ ਦੇ ਖੱਡ ‘ਚ ਡਿੱਗਣ ਕਾਰਨ 13 ਲੋਕਾਂ ਦੀ ਮੌਤ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਇਹ ਦਰਦਨਾਕ ਹਾਦਸਾ ਖੋਪੋਲੀ ਪੁਲਿਸ ਥਾਣਾ ਤਹਿਤ ਸ਼ਿੰਗਰੋਬਾ ਮੰਦਿਰ ਦੇ ਪਿੱਛੇ ਘਾਟ ‘ਤੇ ਵਾਪਰਿਆ ਹੈ। ਰਾਏਗੜ੍ਹ ਐੱਸਪੀ ਅਨੁਸਾਰ  ਬੱਸ ਦੇ ਖੱਡ ‘ਚ ਡਿਗ ਜਾਣ ਨਾਲ ਕਈ ਲੋਕਾਂ ਦੀ ਮੌਤ ਹੋ ਗਈ ਹੈ।   ਹੁਣ ਤੱਕ 25 ਲੋਕਾਂ ਨੂੰ ਕੱਢਿਆ ਜਾ ਚੁੱਕਾ ਹੈ। ਅਜੇ  ਬਚਾਅ ਕਾਰਜ ਜਾਰੀ ਹੈ।

ਇਹ ਹਾਦਸਾ ਸਵੇਰੇ 4 ਵਜੇ ਦੇ ਕਰੀਬ  ਉਦੋਂ ਹੋਇਆ ਜਦੋਂ ਬੱਸ ਪੁਣੇ ਤੋਂ ਮੁੰਬਈ ਆ ਰਹੀ ਸੀ। ਬੱਸ ਵਿੱਚ ਕੁੱਲ 40-45 ਯਾਤਰੀ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਵੱਡਾ ਹਾਦਸਾ ਡਰਾਈਵਰ ਵੱਲੋਂ ਬੱਸ ਤੋਂ ਕੰਟਰੋਲ ਗੁਆਉਣ ਕਾਰਨ ਵਾਪਰਿਆ ਹੈ।  ਬਚਾਅ ਟੀਮ ਅਤੇ ਰਾਏਗੜ੍ਹ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਈਕਰਸ ਗਰੁੱਪ, ਆਈਆਰਬੀ ਦੀ ਟੀਮ ਦੁਰਘਟਨਾ ਦੇ ਸ਼ਿਕਾਰ ਲੋਕਾਂ ਦੀ ਮਦਦ ਲਈ ਮੌਜੂਦ ਹੈ। ਨਿੱਜੀ ਹਸਪਤਾਲਾਂ ਦੇ ਡਾਕਟਰਾਂ ਨੂੰ ਮਦਦ ਲਈ ਬੁਲਾਇਆ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment