ਮੈਕਸੀਕੋ ‘ਚ ਬੱਸ ਡਿੱਗੀ ਖੱਡ ‘ਚ , 6 ਭਾਰਤੀਆਂ ਸਮੇਤ 18 ਦੀ ਮੌਤ

Rajneet Kaur
2 Min Read

ਨਿਊਜ਼ ਡੈਸਕ: ਮੈਕਸੀਕੋ ‘ਚ ਇਕ ਭਿਆਨਕ ਬਸ ਹਾਦਸਾ ਵਾਪਰਿਆ ਹੈ। ਜਿਸ ‘ਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋਈ ਹੈ।ਜਿੰਨ੍ਹਾਂ ਚੋਂ 6 ਲੋਕ ਭਾਰਤੀ ਸਨ। ਇਸ ਹਾਦਸੇ ‘ਚ 23 ਲੋਕ ਜ਼ਖਮੀ ਵੀ ਹੋਏ ਹਨ। ਇਹ ਹਾਦਸਾ ਉੱਤਰ-ਪੱਛਮੀ ਮੈਕਸੀਕੋ ਦੇ ਨਾਇਰਿਤ ਸੂਬੇ ‘ਚ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੱਸ ਵਿੱਚ ਵਿਦੇਸ਼ੀ ਪ੍ਰਵਾਸੀਆਂ ਅਤੇ ਸਥਾਨਿਕ ਲੋਕ ਸਵਾਰ ਸਨ। ਇਸ ਦੌਰਾਨ ਉਹ ਖੱਡ ‘ਚ ਡਿੱਗ ਗਈ।ਨਾਇਰਿਤ ਰਾਜ ਵਿੱਚ ਸਿਵਲ ਸੁਰੱਖਿਆ ਏਜੰਸੀ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਤਿੰਨ ਨਾਬਾਲਗ ਵੀ ਸ਼ਾਮਿਲ ਸਨ।

ਹਾਦਸੇ ਦੇ ਸਮੇਂ ਬੱਸ ਵਿੱਚ 40 ਦੇ ਕਰੀਬ ਲੋਕ ਸਵਾਰ ਸਨ। ਬੱਸ ਮੈਕਸੀਕੋ ਸਿਟੀ ਤੋਂ ਟਿਜੁਆਨਾ ਵੱਲ ਉੱਤਰ-ਪੱਛਮ ਵੱਲ ਜਾ ਰਹੀ ਸੀ, ਜੋ ਸੈਨ ਡਿਏਗੋ ਦੀ ਸਰਹੱਦ ਨਾਲ ਲੱਗਦੀ ਹੈ। ਬਹੁਤ ਸਾਰੇ ਪ੍ਰਵਾਸੀ ਉੱਥੋਂ ਅਮਰੀਕਾ ਵਿੱਚ ਸ਼ਰਨ ਲੈਣ ਦੀ ਕੋਸ਼ਿਸ਼ ਕਰਦੇ ਹਨ। ਸਿਵਲ ਪ੍ਰੋਟੈਕਸ਼ਨ ਏਜੰਸੀ ਨੇ ਕਿਹਾ, ‘ਜ਼ਿਆਦਾਤਰ ਯਾਤਰੀ ਵਿਦੇਸ਼ੀ ਹਨ ਅਤੇ ਭਾਰਤ, ਡੋਮਿਨਿਕਨ ਰੀਪਬਲਿਕ ਅਤੇ ਅਫਰੀਕੀ ਮਹਾਦੀਪ ਵਰਗੇ ਦੇਸ਼ਾਂ ਤੋਂ ਆਏ ਹਨ, ਜਿਨ੍ਹਾਂ ‘ਚੋਂ ਕੁਝ ਅਮਰੀਕਾ ‘ਚ ਦਾਖਲ ਹੋਣ ਲਈ ਟਿਜੁਆਨਾ ਜਾ ਰਹੇ ਸਨ।’ ਏਜੰਸੀ ਨੇ ਕਿਹਾ ਕਿ ਬਚਾਅ ਕਰਮਚਾਰੀ ਅਜੇ ਵੀ ਲੋਕਾਂ ਨੂੰ ਬੱਸ ਤੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਸ਼ੁਰੂਆਤੀ ਹੈ।

ਤੇਜ਼ ਰਫਤਾਰ ਦੇ ਸ਼ੱਕ ‘ਚ ਬੱਸ ਦੇ ਡਰਾਈਵਰ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਏਜੰਸੀ ਨੇ ਕਿਹਾ ਕਿ ਸ਼ੱਕ ਕੀਤਾ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰਨ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਨੂੰ ਰਾਜ ਦੀ ਰਾਜਧਾਨੀ ਟੇਪਿਕ ਨੇੜੇ ਇਕ ਬੰਨ੍ਹ ਤੋਂ ਹੇਠਾਂ ਸੁੱਟ ਦਿਤੀ। 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment