ਚੰਡੀਗੜ੍ਹ: ਪੰਜਾਬ ਦੇ ਫਰੀਦਕੋਟ ਵਿੱਚ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਬੱਸ ਅਤੇ ਸਵਾਰੀਆਂ ਨਾਲ ਭਰੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਇੱਕ ਪਾਸੇ ਪਲਟ ਗਿਆ ਅਤੇ ਬੱਸ ਸਿੱਧੀ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਫ਼ਰੀਦਕੋਟ ਬੱਸ ਹਾਦਸੇ ‘ਤੇ CM ਭਗਵੰਤ ਮਾਨ ਨੇ ਦੁੱਖ ਜਤਾਇਆ ਹੈ। CM ਮਾਨ ਨੇ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ।
CM ਭਗਵੰਤ ਮਾਨ ਨੇ ਐਕਸ ‘ਤੇ ਲਿਖਿਆ ਕਿ ਅੱਜ ਸਵੇਰੇ ਫ਼ਰੀਦਕੋਟ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ ‘ਚ ਜਾ ਡਿੱਗੀ। ਜਿਸ ਕਾਰਨ ਕਈ ਲੋਕ ਜ਼ਖ਼ਮੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ। ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।
ਅੱਜ ਸਵੇਰੇ ਫਰੀਦਕੋਟ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ ‘ਚ ਜਾ ਡਿੱਗੀ। ਜਿਸ ਕਾਰਨ ਕਈ ਲੋਕ ਜ਼ਖ਼ਮੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ।
ਇਸ ਹਾਦਸੇ…
— Bhagwant Mann (@BhagwantMann) February 18, 2025
ਫਿਲਹਾਲ ਜ਼ਖਮੀਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਇਹ ਹਾਦਸਾ ਫਰੀਦਕੋਟ ਦੇ ਕੋਟਕਪੂਰਾ ਰੋਡ ‘ਤੇ ਵਾਪਰਿਆ ਹੈ। ਇੱਥੇ ਸ਼ਾਹੀ ਮਹਿਲ ਨੇੜੇ ਸੇਮ ਨਾਲਾ ਪੁਲ ‘ਤੇ ਟਰੱਕ ਅਤੇ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਤੋਂ ਬਾਅਦ ਬੱਸ ਨਾਲੇ ਵਿੱਚ ਡਿੱਗ ਗਈ। ਇਹ ਬੱਸ ਨਿਊ ਦੀਪ ਕੰਪਨੀ ਦੀ ਸੀ ਅਤੇ ਇਸ ਵਿੱਚ ਬਹੁਤ ਸਾਰੇ ਯਾਤਰੀ ਸਵਾਰ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।