ਨਿਊਜ਼ ਡੈਸਕ: ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਡੂੰਘੀ ਖਾਈ ਵਿੱਚ ਡਿੱਗ ਗਈ ਹੈ। ਹਾਦਸੇ ਦੌਰਾਨ ਬੱਸ ਵਿੱਚ 20 ਤੋਂ 25 ਲੋਕ ਸਵਾਰ ਸਨ। ਇਸ ਹਾਦਸੇ ‘ਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ।
ਜਾਣਕਾਰੀ ਅਨੁਸਾਰ ਕੁੱਲੂ ਦੇ ਐਨੀ ਸਬ-ਡਿਵੀਜ਼ਨ ਦੇ ਸਵਦ-ਨਾਗਨ ਰੋਡ ‘ਤੇ ਇਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਬੱਸ ਵਿੱਚ 25 ਤੋਂ 30 ਲੋਕ ਸਵਾਰ ਸਨ ਅਤੇ ਇਹ ਬੱਸ ਕਾਰਸੋਗ ਤੋਂ ਆ ਰਹੀ ਸੀ। ਪਰ ਇਸ ਦੌਰਾਨ ਉਸ ਦਾ ਹਾਦਸਾ ਹੋ ਗਿਆ। ਹਾਦਸੇ ਵਿੱਚ ਬੱਸ ਤਬਾਹ ਹੋ ਗਈ। ਕਈ ਜ਼ਖਮੀ ਸਵਾਰੀਆਂ ਨੂੰ ਬੱਸ ਦੇ ਆਲੇ-ਦੁਆਲੇ ਡਿੱਗਦੇ ਦੇਖਿਆ ਗਿਆ। ਸਥਾਨਕ ਲੋਕਾਂ ਨੇ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ‘ਤੇ ਮੌਜੂਦ ਹਨ।
ਕੁੱਲੂ ਦੇ ਡੀਸੀ ਐਸ ਰਵੀਸ਼ ਨੇ ਦੱਸਿਆ ਕਿ ਬੱਸ ਵਿੱਚ ਕੁੱਲ 25 ਤੋਂ 30 ਯਾਤਰੀ ਸਵਾਰ ਸਨ। ਹਾਦਸੇ ਦੇ ਤੁਰੰਤ ਬਾਅਦ ਡਰਾਈਵਰ ਦੀ ਮੌ.ਤ ਹੋ ਗਈ। ਬਾਕੀ ਜ਼ਖਮੀ ਯਾਤਰੀਆਂ ਨੂੰ ਹਸਪਤਾਲ ਪਹੁੰਚਾਉਣ ਦਾ ਕੰਮ ਜਾਰੀ ਹੈ। ਸਾਡੀ ਟੀਮ ਮੌਕੇ ‘ਤੇ ਮੌਜੂਦ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।