ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ ਜਾ ਰਹੀ ਬੱਸ ਡਿੱਗੀ ਖੱਡ ‘ਚ, 10 ਲੋਕਾਂ ਦੀ ਮੌਤ, ਕਈ ਜ਼ਖਮੀ

Rajneet Kaur
2 Min Read

ਨਿਊਜ਼ ਡੈਸਕ: ਜੰਮੂ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ ਹੈ। ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਇੱਕ ਬੱਸ ਝੱਜਰ ਕੋਟਲੀ ਵਿਖੇ ਡੂੰਘੀ ਖੱਡ ਵਿੱਚ ਡਿੱਗ ਗਈ। ਜਿਸ ਕਾਰਨ 10 ਲੋਕਾਂ ਦੀ ਮੌਤ ਅਤੇ ਕਈ ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। SDRF ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਮਰਨ ਵਾਲਿਆਂ ਵਿੱਚ ਬਿਹਾਰ ਦੇ ਲਖੀ ਸਰਾਏ ਅਤੇ ਬੇਗੂਸਰਾਏ ਜ਼ਿਲ੍ਹਿਆਂ ਦੇ ਲੋਕ ਵੀ ਸ਼ਾਮਿਲ ਹਨ।ਬਚਾਅ ਕਾਰਜ ‘ਚ ਲੱਗੇ ਸੀਆਰਪੀਐੱਫ ਅਧਿਕਾਰੀ ਅਸ਼ੋਕ ਚੌਧਰੀ ਨੇ ਦੱਸਿਆ ਕਿ ਜਿਵੇਂ ਹੀ ਸਾਨੂੰ ਸਵੇਰੇ ਹਾਦਸੇ ਦੀ ਸੂਚਨਾ ਮਿਲੀ। ਤੁਰੰਤ ਸਾਡੀ ਟੀਮ ਇੱਥੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਲਾਸ਼ਾਂ ਨੂੰ ਬਾਹਰ ਕੱਢਿਆ ਗਿਆ ਹੈ।ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਬਿਹਾਰ ਦੇ ਲੋਕ ਸਵਾਰ ਸਨ ਜੋ ਕਟੜਾ ਜਾ ਰਹੇ ਸਨ।

ਜੰਮੂ ਦੇ ਡੀਸੀ ਨੇ ਦੱਸਿਆ ਕਿ ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ ਹੈ। ਬਚਾਅ ਕਾਰਜ ਜਾਰੀ ਹੈ। ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਅੰਮ੍ਰਿਤਸਰ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾ ਰਹੀ ਸ਼ਰਧਾਲੂਆਂ ਦੀ ਬੱਸ ਜੰਮੂ ਜ਼ਿਲ੍ਹੇ ਦੇ ਝੱਜਰ ਕੋਟਲੀ ਇਲਾਕੇ ਵਿਚ ਇਕ ਪੁਲ ਤੋਂ ਡਿੱਗ ਗਈ। ਇਹ ਸਥਾਨ ਕਟੜਾ ਤੋਂ ਲਗਭਗ 15 ਕਿਲੋਮੀਟਰ ਦੂਰ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment