ਮੁਲਜ਼ਮ ਵਿਰੁੱਧ ਪੁਲਿਸ ਨੇ ਲਗਾਈਆਂ ਗੈਰ ਜ਼ਮਾਨਤੀ ਧਾਰਾਵਾਂ
ਅੰਮ੍ਰਿਤਸਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਖਿਲਾਫ਼ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਨਿਸ਼ਾਨ ਗਿੱਲ ਨਾਮੀ ਵਿਅਕਤੀ ਖਿਲਾਫ਼ ਸੋਮਵਾਰ ਨੂੰ ਆਈ.ਟੀ. ਐਕਟ ਦੀਆਂ ਗੈਰ ਜਮਾਨਤੀ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਖਿਲਾਫ਼ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀਆਂ ਕਰ ਰਿਹਾ ਸੀ, ਜਿਸ ਦਾ ਕਮਿਸ਼ਨ ਵੱਲੋਂ ਨੋਟਿਸ ਲਿਆ ਗਿਆ । ਇਸੇ ਦੇ ਚਲਦਿਆਂ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਨਿਸ਼ਾਨ ਗਿੱਲ ਖਿਲਾਫ਼ ਐਫ.ਆਈ.ਆਰ. ਨੰ. 164 ਮਿਤੀ 19/07/21 ਨੂੰ ਆਈ.ਟੀ.ਐਕਟ ਦੀ ਧਾਰਾ 67 ਅਤੇ ਆਈ.ਪੀ.ਸੀ. ਦੀ ਧਾਰਾ 509 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।