ਭਾਈ ਅੰਮ੍ਰਿਤਪਾਲ ਸਿੰਘ ਸਣੇ ਸਾਥੀਆਂ ‘ਤੇ ਕੇਸ ਦਰਜ, ਅਗਵਾ ਕਰ ਲੁੱਟ-ਖੋਹ ਅਤੇ ਧਮਕਾਉਣ ਦਾ ਦੋਸ਼

Rajneet Kaur
2 Min Read

ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ‘ਤੇ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਕੇਸ ਦਰਜ ਹੋਇਆ ਹੈ। ਐਫਆਈਆਰ ਇੱਕ ਨੌਜਵਾਨ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਦਰਜ ਹੋਈ ਹੈ। ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।  ਐੱਫਆਈਆਰ ਵਿਚ ਪੁਲਿਸ ਨੇ ਲੁੱਟ-ਖੋਹ ਦੀ ਧਾਰਾ ਨੂੰ ਵੀ ਸ਼ਾਮਲ ਕੀਤਾ  ਹੈ। ਸਬ ਇੰਸਪੈਕਟਰ ਆਗਿਆ ਪਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਜ਼ਖਮੀ ਵਰਿੰਦਰ ਸਿੰਘ ਨੂੰ ਸਿਵਲ ਹਸਪਤਾਲ ਅਜਨਾਲਾ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ‘ਚ ਬਣੇ ਰਹਿੰਦੇ ਹਨ।

ਸ਼ਿਕਾਇਤਕਰਤਾ ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਚਮਕੌਰ ਸਾਹਿਬ ਦੇ ਪਿੰਡ ਸਲੇਮਪੁਰ ਦਾ ਰਹਿਣ ਵਾਲਾ ਹੈ। ਉਹ ਸਿੱਖ ਧਰਮ ਦਾ ਪ੍ਰਚਾਰ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਹੈ। ਕੁਝ ਮਹੀਨੇ ਪਹਿਲਾਂ ਵਿਦੇਸ਼ ਤੋਂ ਆਇਆ ਅੰਮ੍ਰਿਤਪਾਲ ਸਿੰਘ ਵੀ ਸਿੱਖ ਧਰਮ ਦਾ ਪ੍ਰਚਾਰ ਕਰਨ ਵਾਲੀ ਵੀਡੀਓ ਇੰਟਰਨੈੱਟ ਮੀਡੀਆ ’ਤੇ ਪੋਸਟ ਪਾਉਂਦਾ ਹੁੰਦਾ ਸੀ। ਉਹ ਉਸ ਦੀ ਪੋਸਟ ਨੂੰ ਲਾਈਕ ਤੇ ਸ਼ੇਅਰ ਕਰਦਾ ਸੀ।

ਵਰਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਨਾਲ ਰਹਿਣ ਵਾਲੇ ਵਿਕਰਮਜੀਤ ਸਿੰਘ ਨੂੰ ਉਹ ਪਿਛਲੇ 4 ਸਾਲਾਂ ਤੋਂ ਜਾਣਦਾ ਹੈ। ਉਸ ਨੇ ਵਿਕਰਮ ਸਿੰਘ ਦੀਆਂ ਹਰਕਤਾਂ ਬਾਰੇ ਅੰਮ੍ਰਿਤਪਾਲ ਸਿੰਘ ਨੂੰ ਦੱਸਣ ਦਾ ਯਤਨ ਕੀਤਾ ਤਾਂ ਉਹ ਸਾਰੇ ਉਸ ਨਾਲ ਰੰਜਿਸ਼ ਰੱਖਣ ਲੱਗੇ। ਇਸੇ ਗੱਲ ਨੂੰ ਲੈ ਕੇ ਬੁੱਧਵਾਰ ਨੂੰ ਉਸ ਨੂੰ ਕੁਝ ਲੋਕਾਂ ਨੇ ਫੋਨ ਕੀਤਾ ਕਿ ਉਹ ਵਿਕਰਮ ਸਿੰਘ ਬਾਰੇ ਜੋ ਗਲਤਫਹਿਮੀ ਹੈ, ਉਹ ਉਸ ਨੂੰ ਠੀਕ ਕਰਨਾ ਚਾਹੁੰਦੇ ਹਨ। ਮੁਲਾਕਾਤ ਅਜਨਾਲਾ ਵਿਚ ਹੋਈ।  ਉਹ ਲੋਕ ਉਸ ਨੂੰ ਜਬਰੀ ਖੇਤ ਵਿਚ ਮੋਟਰ ਨੇੜੇ ਲੈ ਗਏ। ਜਿਥੇ ਅੰਮ੍ਰਿਤਪਾਲ ਆਪਣੇ 15-20 ਸਾਥੀਆਂ ਨਾਲ ਮੌਜੂਦ ਸੀ।  ਮੁਲਜ਼ਮਾਂ ਨੇ ਉਸ ਨਾਲ ਕੁੱਟਮਾਰ ਕੀਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment