MP ਰਵਨੀਤ ਬਿੱਟੂ ਖਿਲਾਫ ਆਈਪੀਸੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ

Rajneet Kaur
2 Min Read

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਕੁਝ ਦਿਨ ਪਹਿਲਾਂ ਸੰਸਦ ਰਵਨੀਤ ਬਿੱਟੂ ਵੱਲੋਂ ਪਿੰਡ ਨੂਰਪੁਰ ਵਿੱਚ ਕਾਰਕੇਸ ਯੂਟੀਲਾਈਜੇਸ਼ਨ ਪਲਾਂਟ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਇਸ ’ਤੇ ਕਾਰਵਾਈ ਕਰਦਿਆਂ ਥਾਣਾ ਲਾਡੋਵਾਲ ਦੀ ਪੁਲਿਸ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਮੇਤ 100 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੇ ਬਿੱਟੂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 323,341,506,452,148 ਅਤੇ 149 ਤਹਿਤ ਕੇਸ ਦਰਜ ਕੀਤਾ ਹੈ। ਸੰਸਦ ਮੈਂਬਰ ਬਿੱਟੂ ਨੇ ਦੱਸਿਆ ਕਿ ਕਰੀਬ ਢਾਈ ਮਹੀਨਿਆਂ ਬਾਅਦ ਕੇਸ ਦਰਜ ਕੀਤਾ ਜਾ ਰਿਹਾ ਹੈ। ਸਰਕਾਰ ਤਾਨਾਸ਼ਾਹੀ ‘ਤੇ ਤੁਲੀ ਹੋਈ ਹੈ।

ਦੱਸ ਦਈਏ ਕਿ ਪਿੰਡ ਨੂਰਪੁਰ ਬੇਟ ਵਿਚ ਨਗਰ ਨਿਗਮ ਵੱਲੋਂ ਮਰੇ ਪਸ਼ੂਆਂ ਦੇ ਨਿਪਟਾਰੇ ਲਈ ਲਗਾਏ ਗਏ ਕਾਰਕਸ ਯੂਟੀਲਾਈਜੇਸ਼ਨ ਪਲਾਂਟ ਦਾ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਬਿੱਟੂ ਨੇ ਨਗਰ ਨਿਗਮ ਜ਼ੋਨ-ਏ ਦੇ ਦਫ਼ਤਰ ਨੂੰ ਤਾਲਾ ਲਗਾ ਦਿੱਤਾ ਸੀ। ਜਿਸ ਤੋਂ ਬਾਅਦ ਅਗਲੇ ਹੀ ਦਿਨ ਥਾਣਾ ਕੋਤਵਾਲੀ ਵੱਲੋਂ ਬਿੱਟੂ ਤੇ ਹੋਰ ਆਗੂਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment