ਨਿਊਜ਼ ਡੈਸਕ: ਮਾਨਸਾ ਵਿੱਚ ਪੰਚਾਇਤੀ ਚੋਣਾਂ ਦੌਰਾਨ ਇੱਕ ਆਮ ਆਦਮੀ ਪਾਰਟੀ ਦੇ ਵਰਕਰ ਦੇ ਕ.ਤਲ ਦਾ ਮਾਮਲਾ ਸਾਹਮਣੇ ਆਇਆ ਹੈ। 9 ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮ੍ਰਿਤਕ ਦੀ ਪਛਾਣ ਰਾਧੇਸ਼ਿਆਮ (38) ਵਜੋਂ ਹੋਈ ਹੈ। ਉਹ ਪਿੰਡ ਖੇੜਾ ਖੁਰਦ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਵਿੱਚ ਇੱਕ ਕ.ਤਲ ਹੋ ਗਿਆ। ਡੀਐਸਪੀ ਰੀਡਰ ਇਸ ਕ.ਤਲ ਕਾਂਡ ਦਾ ਮੁੱਖ ਮੁਲਜ਼ਮ ਦੱਸਿਆ ਜਾਂਦਾ ਹੈ। ਰਾਧੇਸ਼ਿਆਮ ਪਿੰਡ ਦੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਵੀ ਸਨ। ਪਿੰਡ ਵਾਸੀ ਅਭੈ ਗੋਦਾਰਾ ਨੇ ਦੱਸਿਆ ਕਿ ਹੈ ਕਿ ਸਰਦੂਲਗੜ੍ਹ ਦਾ ਐਸਐਚਓ ਜੋ ਪਾਰਟੀਬਾਜੀ ਦਾ ਇੱਕ ਲੀਡਰ ਵੀ ਹੈ ਅਤੇ ਸਾਡੇ ਪਿੰਡ ਦੇ ਇੱਕ ਪਰਿਵਾਰ ਵਿੱਚ ਵਿਆਹਿਆ ਹੈ। ਉਨ੍ਹਾਂ ਦੱਸਿਆ ਕਿ ਜਿਸ ਪਰਿਵਾਰ ਵਿੱਚ ਉਹ ਵਿਆਹਿਆ ਹੋਇਆ ਹੈ ਉਨ੍ਹਾਂ ਦੇ ਪਿੰਡ ਵਿੱਚ ਰਾਜਨੀਤਿਕ ਤੌਰ ‘ਤੇ ਵਿਚਾਰ ਨਹੀਂ ਮਿਲਦੇ। ਉਨ੍ਹਾਂ ਨੇ ਵਿਅਕਤੀ ਰਾਧੇਸ਼ਿਆਮ ਦੇ ਜੋ ਕਿ ਸਰਕਾਰੀ ਸਕੂਲ ਮੈਨੇਂਜਮੈਂਟ ਕਮੇਟੀ ਦਾ ਚੈਅਰਮੈਨ ਹੈ ਜਿਸ ਦਾ ਕਿ ਇਸ ਪਰਿਵਾਰ ਨੇ ਕਤਲ ਕਰਵਾਇਆ ਹੈ। ਅਭੈ ਗੋਦਾਰਾ ਸਿੰਘ ਨੇ ਦੱਸਿਆ ਕਿ ਰਾਤ 12 ਵਜੇ ਤੱਕ ਰਾਧੇਸ਼ਿਆਮ ਸਾਡੇ ਨਾਲ ਹੀ ਸੀ। ਦੇਰ ਰਾਤ ਹੋਣ ਕਰਕੇ ਰਾਧੇਸ਼ਿਆਮ ਆਪਣੀ ਗੱਡੀ ‘ਤੇ ਬੈਠ ਕੇ ਆਪਣੇ ਘਰ ਚਲਾ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਵੇਰੇ 4:53 ਮਿੰਟ ‘ਤੇ ਸ਼ੀਸਪਾਲ ਪੁੱਤਰ ਖੰਨਾ ਰਾਮ ਦਾ ਫੋਨ ਆਇਆ ਤੇ ਉਸ ਨੇ ਦੱਸਿਆ ਕਿ ਇਸ ਤਰ੍ਹਾਂ ਕਰਕੇ ਇਹ ਹਾਦਸਾ ਵਾਪਰ ਗਿਆ ਹੈ। ਫਿਰ ਉਨ੍ਹਾਂ ਨੇ ਐਸਐਚਓ ਸਰਦੂਲਗੜ੍ਹ ਨੂੰ ਫੋਨ ਕੀਤਾ ਅਤੇ ਹੋਰ ਵੀ ਪੁਲਿਸ ਮੁਲਾਜ਼ਮ ਘਟਨਾ ਸਥਾਨ ‘ਤੇ ਪਹੁੰਚ ਗਏ। ਉਸ ਨੇ 9 ਲੋਕਾਂ ਦੇ ਨਾਂ ਦੱਸੇ। ਉਨ੍ਹਾਂ ਮੰਗ ਕੀਤੀ ਹੈ ਕਿ ਸਾਰੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਤਰ੍ਹਾਂ ਦੀ ਕੋਸ਼ਿਸ਼ ਪਹਿਲਾਂ ਵੀ ਹੋ ਚੁੱਕੀ ਹੈ।
ਰਾਧੇਸ਼ਿਆਮ ਦਾ ਕ.ਤਲ ਨਿੱਜੀ ਰੰਜਿਸ਼ ਕਾਰਨ ਹੋਇਆ। ਉਨ੍ਹਾਂ ਪਿੰਡ ਦੇ ਕੁਝ ਲੋਕਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰਾਧੇਸ਼ਾਮ ਨਾਲ ਨਿੱਜੀ ਦੁਸ਼ਮਣੀ ਸੀ। ਘਟਨਾ ਤੋਂ ਬਾਅਦ ਪੁਲਿਸ ਦੀ ਫੋਰੈਂਸਿਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾ.ਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।