ਜਲੰਧਰ ’ਚ ਰਾਮ ਰਹੀਮ ’ਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ

Rajneet Kaur
1 Min Read

ਨਿਊਜ਼ ਡੈਸਕ: ਦੋ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ ਉਮਰਕੈਦ ਦੀ ਸਜਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ।  ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ‘ਚ ਰਾਮ ਰਹੀਮ ਖਿਲਾਫ ਇੱਕ ਹੋਰ ਮਾਮਲਾ ਦਰਜ ਹੋ ਗਿਆ ਹੈ।  ਰਾਮ ਰਹੀਮ ‘ਤੇ ਇਤਿਹਾਸ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਦੇ ਇਲਜ਼ਾਮ ਲੱਗੇ ਹਨ।ਦੱਸ ਦਈਏ ਕਿ ਜਲੰਧਰ ’ਚ ਰਾਮ ਰਹੀਮ ’ਤੇ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।ਇਹ ਮਾਮਲਾ ਜਲੰਧਰ ਦਿਹਾਤੀ ਪੁਲਿਸ ਅਧੀਨ ਪੈਂਦੇ ਥਾਣਾ ਪਤਾਰਾ ਵਿਚ ਦਰਜ ਹੋਇਆ ਹੈ।

ਪਹਿਲਾਂ ਹੀ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਤੇ ਹਾਈਕੋਰਟ ‘ਚ ਸੁਣਵਾਈ ਹੋਣੀ ਅਜੇ ਬਾਕੀ ਹੈ। ਦੂਜੇ ਪਾਸੇ ਰਾਮ ਰਹੀਮ ਦੀ ਪੈਰੋਲ ਖਿਲਾਫ਼ HC ‘ਚ ਇੱਕ ਹੋਰ ਪਟੀਸ਼ਨ ਦਾਖਲ ਹੋਈ ਹੈ। ਸ੍ਰੀ ਗੁਰੂ ਰਵਿਦਾਸ ਜੀ ਅਤੇ ਭਗਤ ਕਬੀਰ ਜੀ ਦੇ ਸਬੰਧ ‘ਚ ਗਲਤ ਸ਼ਬਦਾਵਲੀ ਬੋਲਣ ਅਤੇ ਗਲਤ ਇਤਿਹਾਸ ਪੇਸ਼ ਕਰਨ ਦੀ ਸ਼ਿਕਾਇਤ ‘ਤੇ ਪਰਚਾ ਦਰਜ ਕੀਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment